15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਆਮ ਆਦਮੀ ਪਾਰਟੀ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਖ਼ਿਲਾਫ਼-ਮਕਾਰੋਂਪੁਰ

ਅਜੀਤ ਡੈਸਕ 04-07-2026
ਫ਼ਤਹਿਗੜ੍ਹ ਸਾਹਿਬ, 3 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹੜੱਪਣ ਦੀ ਇਕ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਨੀਤੀ ਨੂੰ ਲੋਕ ਹਿਤ ਦਾ ਨਾਂਅ ਦੇ ਕੇ ਪੇਸ਼ ਕਰ ਰਹੀ ਹੈ, ਪਰ ਅਸਲੀਅਤ ਵਿਚ ਇਸ ਨਾਲ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਨੂੰ ਗੰਭੀਰ ਨੁਕਸਾਨ ਪਹੁੰਚਣ ਦਾ ਖ਼ਤਰਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਆਪਣੇ ਸਿਆਸੀ ਨਿਵੇਸ਼ਕਾਂ ਤੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਅਤੇ ਪਿਛਲੇ ਸਮੇਂ ਦੌਰਾਨ ਕਥਿਤ ਤੌਰ ’ਤੇ ਕੀਤੇ ਗਏ ਗੈਰ-ਕਾਨੂੰਨੀ ਸੌਦਿਆਂ ਨੂੰ ਸਿਰੇ ਚੜ੍ਹਾਉਣ ਲਈ ਹੀ ਅਜਿਹੀਆਂ ਨੀਤੀਆਂ ਕੇਜਰੀਵਾਲ ਦੇ ਦਬਾਅ ਹੇਠ ਲਿਆਂਦੀਆਂ ਜਾ ਰਹੀਆਂ ਹਨ। ਜਥੇਦਾਰ ਮਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਸਗੋਂ ਪੰਜਾਬੀਆਂ ਦੀ ਰੋਜ਼ੀ-ਰੋਟੀ, ਸਭਿਆਚਾਰ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਹੈ। ਇਸ ਲਈ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੇ ਹੱਕਾਂ ਨਾਲ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਮਕਾਰੋਂਪੁਰ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ, ਜਿਸ ਦੌਰਾਨ ਪਹਿਲਾਂ ਵੀ ਅਜਿਹੀਆਂ ਨੀਤੀਆਂ ਦਾ ਡਟ ਕੇ ਵਿਰੋਧ ਕਰਦੇ ਹੋਏ ਲੋਕਾਂ ਦੇ ਹਿਤਾਂ ਦੀ ਰਾਖੀ ਕੀਤੀ ਗਈ ਸੀ ਅਤੇ ਭਵਿੱਖ ਵਿਚ ਵੀ ਪੰਜਾਬ ਤੇ ਕਿਸਾਨ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਮਕਾਰੋਂਪੁਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਅਤੇ ਆਪਣੀ ਜ਼ਮੀਨ ਦੀ ਰਾਖੀ ਲਈ ਇੱਕਜੁੱਟ ਹੋਣ ਤਾਂ ਜੋ ਪੰਜਾਬ ਨੂੰ ਲੁੱਟਣ ਦੇ ਮਨਸੂਬੇ ਘੜਨ ਵਾਲੇ ਧਾੜਵੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ।
ਪਿਛਲੀ ਖ਼ਬਰ ਪੈਗ਼ੰਬਰ ਮੁਹੰਮਦ ਸਾਹਿਬ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਅਗਲੀ ਖ਼ਬਰ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਪਾਕਿਸਤਾਨ ਦਾ ਕਾਇਰਾਨਾ ਕਦਮ-ਡਾ. ਹਰਬੰਸ ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।