14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨਾਬਾਲਗ ਲੜਕੀ ਭੇਦਭਰੇ ਹਾਲਾਤ ’ਚ ਲਾਪਤਾ

ਅਜੀਤ ਡੈਸਕ 04-07-2026
ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਨਾਬਾਲਗ ਲੜਕੀ ਬਿਨਾਂ ਦੱਸੇ ਘਰੋਂ ਚਲੀ ਗਈ ਜਿਸ ਤਹਿਤ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਲੜਕੀ ਦੇ ਮਾਪਿਆਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ 28 ਜੂਨ ਨੂੰ ਸ਼ਾਮੀਂ 5.30 ਵਜੇ ਦੇ ਕਰੀਬ ਬਿਨਾਂ ਦੱਸੇ ਘਰੋਂ ਚਲੀ ਗਈ ਸੀ ਪਰ ਜਦੋਂ ਉਹ ਵਾਪਸ ਨਹੀਂ ਆਈ ਤਾਂ ਉਨ੍ਹਾਂ ਕਾਫ਼ੀ ਭਾਲ ਕੀਤੀ ਪਰ ਉਸ ਬਾਰੇ ਕੱੁਝ ਵੀ ਪਤਾ ਨਹੀਂ ਲੱਗਾ। ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ੰਕਾ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਨੇ ਬੰਦੀ ਬਣਾ ਕੇ ਰੱਖਿਆ ਹੋਇਆ ਹੈ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬਸਪਾ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ’ਚ ਰਿਜ਼ਰਵੇਸ਼ਨ ਨੀਤੀ ਦੀ ਉਲੰਘਣਾ ਨੂੰ ਲੈ ਕੇ ਡੀ.ਸੀ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਅਗਲੀ ਖ਼ਬਰ ਡਾ. ਯੁਕੇਸ਼ ਮਠਾੜੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।