14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 04-07-2026
ਪਟਿਆਲਾ, 3 ਜੁਲਾਈ (ਮਨਦੀਪ ਸਿੰਘ ਖਰੌੜ)-ਭਾਦਸੋਂ ਚੁੰਗੀ ’ਤੇ ਦਰਗਾਹ ਨੇੜੇ ਇਕ ਵਿਅਕਤੀ ਕੋਲੋਂ 100 ਗੋਲੀਆਂ ਥਾਣਾ ਤਿ੍ਰਪੜੀ ਦੀ ਪੁਲਿਸ ਨੇ ਬਰਾਮਦ ਕੀਤੀਆਂ ਹਨ। ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਅਮਰੀਕ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਉਕਤ ਵਿਅਕਤੀ ਨੂੰ ਦਰਗਾਹ ਨੇੜੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਹ ਗੋਲੀਆਂ ਮੁਲਜ਼ਮ ਕਿਥੋਂ ਲਿਆਇਆ ਸੀ ਤੇ ਕਿਥੇ ਲੈ ਕੇ ਜਾ ਰਿਹਾ ਸੀ ਪੁਲਿਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਜੇਕਰ ਜਾਂਚ ਦੌਰਾਨ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਕਦਾਚਿਤ ਵੀ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ-ਗਡਹੇੜਾ ਅਗਲੀ ਖ਼ਬਰ ਬਸਪਾ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ’ਚ ਰਿਜ਼ਰਵੇਸ਼ਨ ਨੀਤੀ ਦੀ ਉਲੰਘਣਾ ਨੂੰ ਲੈ ਕੇ ਡੀ.ਸੀ ਦਫ਼ਤਰ ਦੇ ਬਾਹਰ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।