08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮੌਨਸੂਨ ਦੀ ਪਹਿਲੀ ਬਰਸਾਤ ਨੇ ਹੀ ਚੁੰਨੀ ਕਲਾਂ ਤੇ ਚੁੰਨੀ ਖ਼ੁਰਦ ’ਚ ਕੀਤਾ ਪਾਣੀ-ਪਾਣੀ

ਅਜੀਤ ਡੈਸਕ 06-07-2026

ਬਸੀ ਪਠਾਣਾਂ, 5 ਜੁਲਾਈ (ਰਾਜਿੰਦਰ ਸ਼ਰਮਾ)-ਬੀਤੇ ਦਿਨੀਂ ਮੌਨਸੂਨ ਦੀ ਹੋਈ ਪਹਿਲੀ ਬਰਸਾਤ ਨੇ ਹੀ ਚੁੰਨੀ ਕਲਾਂ ਤੇ ਚੁੰਨੀ ਖ਼ੁਰਦ ਦੀਆਂ ਸੜਕਾਂ ’ਤੇ ਗਲੀਆਂ ’ਚ ਪਾਣੀ-ਪਾਣੀ ਕਰ ਦਿੱਤਾ, ਜਿਸ ਨਾਲ ਗਲੀਆਂ ’ਚ ਖੜ੍ਹੇ ਪਾਣੀ ਕਰਕੇ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਬਸੀ ਪਠਾਣਾਂ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰ ਨੰਬਰਦਾਰ ਮੋਹਨ ਸਿੰਘ ਚੁੰਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸਨਿਚਰਵਾਰ ਲਗਾਤਾਰ ਹੋਈ ਬਰਸਾਤ ਕਾਰਨ ਇਲਾਕੇ ਦੀਆਂ ਕਈ ਗਲੀਆਂ ’ਚ ਪਾਣੀ ਭਰ ਗਿਆ ਹੈ, ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਗਲੀਆਂ ’ਚ ਖੜ੍ਹੇ ਗੰਦੇ ਪਾਣੀ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ’ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਛੋਟੇ ਸਕੂਲੀ ਬੱਚਿਆਂ, ਲੜਕੀਆਂ, ਬਜ਼ੁਰਗਾਂ ਤੇ ਰਾਹਗੀਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਚੁੰਨੀ ਕਲਾਂ ਤੇ ਚੁੰਨੀ ਖ਼ੁਰਦ ਵਿਖੇ ਬਰਸਾਤੀ ਪਾਣੀ ਨਿਕਾਸੀ ਦੇ ਪ੍ਰਬੰਧ ਠੀਕ ਨਾ ਹੋਣ ਕਾਰਨ ਹਰ ਸਾਲ ਬਰਸਾਤ ਦੇ ਦਿਨਾਂ ’ਚ ਇਹ ਸਮੱਸਿਆ ਪੈਦਾ ਹੋ ਜਾਂਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਭਵਿੱਖ ’ਚ ਇਸ ਸਮੱਸਿਆ ਦੇ ਪੱਕੇ ਹੱਲ ਲਈ ਬਰਸਾਤੀ ਪਾਣੀ ਦੇ ਨਿਕਾਸੀ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ ਤਾਂ ਜੋ ਆਮ ਲੋਕਾਂ ਸਕੂਲੀ ਬੱਚਿਆਂ, ਲੜਕੀਆਂ, ਵਿਦਿਆਰਥੀਆਂ, ਔਰਤਾਂ ਤੇ ਬਜ਼ੁਰਗਾਂ ਨੂੰ ਕੋਈ ਸਮੱਸਿਆ ਨਾ ਆਵੇ।

ਪਿਛਲੀ ਖ਼ਬਰ ‘ਆਪ’ ਸਰਕਾਰ ਦੀ ਨਾਲਾਇਕੀ ਕਾਰਨ ਬੰਦ ਹੋਏ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਖੰਡਰ ਬਣੀਆਂ-ਚਨਾਰਥਲ ਅਗਲੀ ਖ਼ਬਰ ਕਿਸਾਨਾਂ ਵਿਚ ਯੂਰੀਆ ਤੇ ਡੀ. ਏ. ਪੀ. ਖਾਦ ਦੀ ਵੰਡ ਬਰਾਬਰੀ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ-ਜੰਗੀਰ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।