14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਨਰੇਸ਼ ਵੈਦ ਨੂੰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜ਼ੋਨ ਦਾ ਦੂਜੀ ਵਾਰ ਜਨਰਲ ਸਕੱਤਰ ਬਣਨ ’ਤੇ ਕੀਤਾ ਸਨਮਾਨਿਤ

ਅਜੀਤ ਡੈਸਕ 07-07-2026
ਫ਼ਤਹਿਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ)-ਬੀਤੇ ਦਿਨ ਸੰਦੀਪ ਵੈਦ ਦੀ ਅਗਵਾਈ ਵਿਚ ਨਰੇਸ਼ ਵੈਦ ਨੂੰ ਦੂਜੀ ਵਾਰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜ਼ੋਨ ਦਾ ਜਨਰਲ ਸਕੱਤਰ ਨਿਯੁਕਤ ਹੋਣ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਨਰੇਸ਼ ਵੈਦ ਨੇ ਪਤਵੰਤਿਆਂ ਦਾ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜਸਵੀਰ ਸਿੰਘ ਰਾਮਪੁਰ ਨੇ ਕਿਹਾ ਕਿ ਨਰੇਸ਼ ਵੈਦ ਨੇ ਇਹ ਮੁਕਾਮ ਆਪਣੀ ਸਖ਼ਤ ਮਿਹਨਤ ਤੇ ਮੁਲਾਜ਼ਮਾਂ ਦੇ ਦਿਲ ਜਿੱਤ ਕੇ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਬੈਂਕ ਯੂਨੀਅਨ ਦੇ ਨੇਤਾ ਹੋਣ ਦੇ ਨਾਲ-ਨਾਲ ਸਮਾਜ ਸੇਵੀ ਵੀ ਹਨ। ਉਨ੍ਹਾਂ ਨੇ ਆਪਣੀ ਕਲਮ ਦੀ ਸਹੀ ਵਰਤੋਂ ਕਰਕੇ ਹਜ਼ਾਰਾਂ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀ ਦਿਵਾਈ ਹੈ। ਉਨ੍ਹਾਂ ਦੱਸਿਆ ਕਿ ਨਰੇਸ਼ ਵੈਦ ਡਾ. ਅੰਬੇਡਕਰ ਵੈੱਲਫੇਅਰ ਸੁਸਾਇਟੀ ਦੇ ਮਾਧਿਅਮ ਰਾਹੀਂ ਹਰ ਸਾਲ ਹੋਣਹਾਰ ਵਿਦਿਆਰਥੀਆਂ ਦੀਆਂ ਫ਼ੀਸਾਂ ਵੀ ਭਰਦੇ ਹਨ। ਇਸ ਮੌਕੇ ਜਸਪਾਲ ਸਿੰਘ, ਐਡ. ਜਗਦੀਪ ਸਿੰਘ, ਹਰਸ਼ਦੀਪ ਸਿੰਘ, ਸ਼ਾਮ ਲਾਲ ਸਮਾਣਾ, ਸੰਦੀਪ ਵੈਦ, ਪ੍ਰਵੀਨ ਬਾਲੂ, ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਹਾਇਤਾ ਰਾਸ਼ੀ ਪਾਉਣਾ ਸਰਕਾਰ ਦੀ ਘਬਰਾਹਟ ਦਾ ਨਤੀਜਾ-ਡਾ. ਢੋਲੇਵਾਲ ਅਗਲੀ ਖ਼ਬਰ ਮੋਟਰਸਾਈਕਲ ਚੋਰ ਗਰੋਹ ਦਾ ਤੀਜਾ ਸਾਥੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।