27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਐਡ. ਗਗਨਦੀਪ ਸਿੰਘ ਮਾਲਵਾ ਜ਼ੋਨ-3 ਦੇ ਇੰਚਾਰਜ ਨਿਯੁਕਤ

ਅਜੀਤ ਡੈਸਕ 09-07-2026
ਫ਼ਤਹਿਗੜ੍ਹ ਸਾਹਿਬ, 8 ਜੁਲਾਈ (ਮਨਪ੍ਰੀਤ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ, ਜ਼ਿਲ੍ਹਾ ਜਥੇਬੰਦੀ ਵਲੋਂ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੂੰ ਮਾਲਵਾ ਜ਼ੋਨ-3 ਦਾ ਇੰਚਾਰਜ ਲਗਾਏ ਜਾਣ ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ ਗਿਆ ਤੇ ਮੀਟਿੰਗ ਕਰ ਨਵਨਿਯੁਕਤ ਇੰਚਾਰਜ ਦਾ ਸਿਰੋਪਾਉ ਪਾ ਸਨਮਾਨ ਕਰਨ ਉਪਰੰਤ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਦੇ ਆਗੂਆਂ ਐਡ. ਵਰਿੰਦਰ ਸਿੰਘ ਢਿੱਲੋਂ, ਅਮਰਿੰਦਰ ਸਿੰਘ ਲਿਬੜਾ ਤੇ ਸਰਪੰਚ ਗੁਰਸ਼ਰਨ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਪਾਰਟੀ ਇੰਚਾਰਜ ਮਨਪ੍ਰੀਤ ਸਿੰਘ ਇਆਲੀ ਦੁਆਰਾ ਸੂਬੇ ਦੀ ਤਰੱਕੀ, ਇੱਕਜੁੱਟਤਾ ਤੇ ਸਾਫ਼ ਸੁਥਰੀ ਪੰਥਕ ਸਰਕਾਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਸਮੂਹ ਸਮਾਜਿਕ, ਧਾਰਮਿਕ ਤੇ ਪੰਥਕ ਜਥੇਬੰਦੀਆਂ ਨੂੰ ਇਕ ਝੰਡੇ ਥੱਲੇ ਇਕੱਠੇ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਪੰਜਾਬ ਸਰਕਾਰ ਦੀਆਂ ਸੂਬਾ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ ਅਤੇ ਕਰਦੀ ਰਹੇਗੀ। ਇਸ ਮੌਕੇ ਜਥੇਬੰਦੀ ਵਲੋਂ ਨਵਨਿਯੁਕਤ ਇੰਚਾਰਜ ਐਡ. ਗਗਨਦੀਪ ਸਿੰਘ ਗੁਰਾਇਆ ਨੇ ਦੱਸਿਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪਟਿਆਲਾ, ਮਾਨਸਾ, ਬਰਨਾਲਾ, ਸੰਗਰੂਰ ਤੇ ਮਲੇਰਕੋਟਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਿਸ ਸਬੰਧੀ ਉਨ੍ਹਾਂ ਦੁਆਰਾ ਪਾਰਟੀ ਨੂੰ ਹੋਰ ਚੜ੍ਹਦੀ ਕਲਾ ਵਿਚ ਲਿਜਾਇਆ ਜਾਵੇਗਾ ਤੇ ਵੱਡੇ ਪੱਧਰ ਤੇ ਮੀਟਿੰਗਾਂ ਕਰ ਲੋਕਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਿਆ ਜਾਵੇਗਾ ਤਾਂ ਜੋ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਜਾ ਸਕੇ । ਇਸ ਮੌਕੇ ਉਨ੍ਹਾਂ ਦੁਆਰਾ ਪਾਰਟੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਆਗੂ ਨਵਦੀਪ ਸਿੰਘ ਤਾਨ, ਅਮਨਦੀਪ ਸਿੰਘ ਮੰਡੋਫਲ, ਜਗਦੀਪ ਸਿੰਘ ਡੰਘੇੜੀਆਂ, ਜਸਵੰਤ ਸਿੰਘ ਮਾਜਰੀ ਸੋਢੀਆਂ, ਨਵਜੋਤ ਸਿੰਘ ਉੱਪਲ, ਖੁਸ਼ਵਿੰਦਰ ਸਿੰਘ, ਪ੍ਰਿਤਪਾਲ ਸਿੰਘ ਅਤੇਵਾਲੀ, ਲਖਵਿੰਦਰ ਸਿੰਘ ਡੇਰਾ ਮੀਰ ਮੀਰਾ, ਨਿਰਮਲ ਸਿੰਘ, ਰਾਜਵੀਰ ਸਿੰਘ ਸਰਹਿੰਦ, ਨਿਰਮਲ ਸਿੰਘ ਸਿੱਧੂ, ਗਗਨਦੀਪ ਸਿੰਘ ਟਿੱਕਾ, ਭੁਪਿੰਦਰ ਸਿੰਘ ਮਹੱਦੀਆਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਟੀਮ ਨੇ ਜੀ. ਟੀ. ਬੀ. ਆਈ. ਐੱਮ. ਟੀ. ਕੰਪਿਊਟਰ ਕੇਂਦਰ ਖਮਾਣੋਂ ਦਾ ਕੀਤਾ ਦੌਰਾ ਅਗਲੀ ਖ਼ਬਰ ਦੂਜੀ ਵਾਰ ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਬਣੇ ਹਰਪ੍ਰੀਤ ਸਿੰਘ ਪ੍ਰਿੰਸ ਨੇ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।