27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬਲਵੀਰ ਸਿੰਘ ਨੇ ਸੁਖਵਿੰਦਰ ਸਿੰਘ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ

ਅਜੀਤ ਡੈਸਕ 09-07-2026
ਬਸੀ ਪਾਠਣਾਂ, 8 ਜੁਲਾਈ (ਰਾਜਿੰਦਰ ਸ਼ਰਮਾ/ਐਚ.ਐਸ.ਗੌਤਮ)-ਪੰਜਾਬ ਕਾਂਗਰਸ ਐਸ.ਸੀ.ਵਿੰਗ ਦੇ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਵਲੋਂ ਬਸੀ ਪਾਠਣਾਂ ਹਲਕੇ ਦੇ ਆਗੂਆਂ ਨਾਲ ਸੁਖਵਿੰਦਰ ਸਿੰਘ ਡੈਨੀ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਨ ’ਤੇ ਬੁੱਕੇ ਭੇਂਟ ਕਰ ਸਨਮਾਨਿਤ ਕੀਤਾ। ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਸੁਖਵਿੰਦਰ ਸਿੰਘ ਡੈਨੀ ਨੂੰ ਕਾਰਜਕਾਰੀ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਸੂਬੇ ’ਚ ਪਾਰਟੀ ਵਰਕਰਾਂ ’ਚ ਭਾਰੀ ਜੋਸ਼ ਹੈ, ਕਿਉਂਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਮਿਲੇਗੀ। ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨੇ ਐਸ.ਸੀ.ਵਿੰਗ ਦੇ ਆਗੂ ਬਲਬੀਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਇਮਾਨਦਾਰ, ਮਿਹਨਤੀ ਤੇ ਪਾਰਟੀ ਨਾਲ ਖੜ੍ਹੇ ਰਹਿਣ ਵਾਲੇ ਵਰਕਰ ਦੀ ਕਦਰ ਕਰਦੀ ਹੈ। ਇਸ ਮੌਕੇ ਸੇਵਾ ਦਲ ਦੇ ਸੀਨੀਅਰ ਅਹੁਦੇਦਾਰ ਰਣਜੀਤ ਸਿੰਘ ਤਰਖਾਣ ਮਾਜਰਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ, ਮਨਜੀਤ ਸ਼ਰਮਾ, ਸਤਪਾਲ ਰਾਣਾ, ਦਲਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਨੇ ਤੀਜਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਫ਼ਿਲਮ ਸਤਲੁਜ ’ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲਾਉਣਾ ਅਤਿ ਮੰਦਭਾਗਾ- ਐਡਵੋਕੇਟ ਟਿਵਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।