26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੰਘਰਸ਼ ਕਰ ਰਹੇ ਮਨਰੇਗਾ ਕਰਮਚਾਰੀਆਂ ਨੇ ਕੈਬਨਿਟ ਮੰਤਰੀ ਤਰਨਦੀਪ ਸੌਂਦ ਦੀ ਕੋਠੀ ਦੇ ਘਿਰਾਓ ਦਾ ਕੀਤਾ ਐਲਾਨ

ਅਜੀਤ ਡੈਸਕ 09-07-2026
ਫ਼ਤਹਿਗੜ੍ਹ ਸਾਹਿਬ, 8 ਜੁਲਾਈ (ਬਲਜਿੰਦਰ ਸਿੰਘ)-ਨਰੇਗਾ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ 38 ਦਿਨਾਂ ਤੋਂ ਬੀ.ਡੀ.ਪੀ.ਓ. ਦਫ਼ਤਰ ਸਰਹਿੰਦ ਵਿਖੇ ਧਰਨਾ ਦੇ ਰਹੇ ਨਰੇਗਾ ਕਰਮਚਾਰੀਆਂ ਨੇ ਮੰਗਾਂ ਦਾ ਨਿਪਟਾਰਾ ਨਾ ਹੋਣ ਦੇ ਰੋਸ ਵਜੋਂ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਬੰਧਿਤ ਮੰਤਰੀ ਤਰਨਦੀਪ ਸਿੰਘ ਸੌਂਦ ਦੀ ਖੰਨਾ ਸਥਿਤ ਕੋਠੀ ਦਾ ਘਿਰਾਓ ਕਰਕੇ ਉੱਥੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੌਕੇ ਜੀ.ਆਰ.ਐਸ. ਮਨਦੀਪ ਸਿੰਘ ਨੇ ਦੱਸਿਆ ਕਿ ਮਨਰੇਗਾ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਸਿਰਫ਼ ਭਰੋਸੇ ਦੇ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹ ਰੁਕੀ ਹੋਈ ਹੈ, ਜਿਸ ਕਾਰਨ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਚਾਇਤ ਮੰਤਰੀ ਤੇ ਪ੍ਰਸ਼ਾਸਨ ਵਲੋਂ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਉਹ ਮੀਟਿੰਗ ਵੀ ਬੇਸਿੱਟਾ ਸਾਬਤ ਹੋਈ। ਇਸ ਕਾਰਨ ਕਰਮਚਾਰੀਆਂ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਹੋਰ ਵੱਧ ਗਈ ਹੈ। ਜਿਸ ਦੇ ਨਤੀਜੇ ਵਜੋਂ ਯੂਨੀਅਨ ਵਲੋਂ 10 ਜੁਲਾਈ ਨੂੰ ਜ਼ਿਲ੍ਹਾ ਹੈੱਡਕਾਅਟਰ ’ਤੇ ਸਰਕਾਰ ਦੇ ਵਾਅਦਿਆਂ ਦੀ ਪੰਡ ਫੂਕੀ ਜਾਏਗੀ ਅਤੇ 15 ਜੁਲਾਈ ਨੂੰ ਖੰਨਾ ਵਿਚ ਵੱਡੇ ਪੱਧਰ ’ਤੇ ਰੈਲੀ ਕਰਕੇ ਮੰਤਰੀ ਤਰਨਦੀਪ ਸਿੰਘ ਸੌਂਦ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ। ਧਰਨਾਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਦੀਆਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਹੋਰ ਲੰਬਿਤ ਮੰਗਾਂ ਦਾ ਵੀ ਜਲਦ ਹੱਲ ਕੀਤਾ ਜਾਵੇ। ਇਸ ਮੌਕੇ ’ਤੇ ਪ੍ਰਦਰਸ਼ਨਕਾਰੀਆਂ ਵਿਚ ਮਨਪ੍ਰੀਤ ਸਿੰਘ ਏ.ਪੀ.ਓ., ਅਭੈ ਸਿੰਘ ਜੀ.ਆਰ.ਐੱਸ., ਵਿਜੇ ਕੁਮਾਰ ਬਲਾਕ ਪ੍ਰਧਾਨ, ਜਰਨੈਲ ਸਿੰਘ ਜੀ.ਆਰ.ਐੱਸ., ਗੌਰਵ ਟੀ. ਏ., ਸੁਧਾਗਰ ਸਿੰਘ ਜੀ.ਆਰ.ਐੱਸ., ਮਨਦੀਪ ਕੌਰ ਅਕਾਊਂਟੈਂਟ, ਮਨਜੋਤ ਕੌਰ ਜੀ.ਆਰ.ਐੱਸ., ਮੁਕੇਸ਼ ਕੁਮਾਰ, ਸਤਵਿੰਦਰ ਸਿੰਘ ਜੀ.ਆਰ.ਐੱਸ. ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਵਲੋਂ ਨਾਬਾਲਿਗਾ ਨਾਲ ਹੋਏ ਜਬਰ-ਜਨਾਹ ਦੀ ਨਿੰਦਾ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਨੇ ਤੀਜਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।