26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਵਲੋਂ ਨਾਬਾਲਿਗਾ ਨਾਲ ਹੋਏ ਜਬਰ-ਜਨਾਹ ਦੀ ਨਿੰਦਾ

ਅਜੀਤ ਡੈਸਕ 09-07-2026
ਅਮਲੋਹ, 8 ਜੁਲਾਈ (ਕੇਵਲ ਸਿੰਘ)- ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਅਮਲੋਹ ਇਲਾਕੇ ਦੇ ਮੈਂਬਰਾਂ ਨੇ ਸ੍ਰੀ ਗੰਗਾਨਗਰ ਵਿਖੇ 13 ਸਾਲਾ ਨਾਬਾਲਿਗਾ ਨਾਲ ਹੋਏ ਜਬਰਜਨਾਹ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੌਕੇ ਪੀੜਤਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਸੰਬੋਧਨ ਕਰਦਿਆਂ ਜਤਿੰਦਰ ਸਿੰਘ ਰਾਮਗੜ੍ਹੀਆ ਨੇ ਕਿਹਾ ਕਿ ਔਰਤਾਂ ਅਤੇ ਬੱਚੀਆਂ ਖ਼ਿਲਾਫ਼ ਵੱਧ ਰਹੇ ਅਪਰਾਧ ਬਹੁਤ ਹੀ ਚਿੰਤਾਜਨਕ ਹਨ ਅਤੇ ਅਜਿਹੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਕੜੀ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਮੰਗ ਕੀਤੀ ਕਿ ਮਹਿਲਾਵਾਂ ਅਤੇ ਬੱਚੀਆਂ ਦੀ ਸੁਰੱਖਿਆ ਲਈ ਹੋਰ ਪ੍ਰਭਾਵਸ਼ਾਲੀ ਤੇ ਸਖ਼ਤ ਕਾਨੂੰਨ ਬਣਾਏ ਜਾਣ। ਇਸ ਮੌਕੇ ਫੈਡਰੇਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਸਮਾਜ ਨੂੰ ਅਜਿਹੀਆਂ ਘਟਨਾਵਾਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਤੇ ਸਕੀਮਾਂ ਦੇ ਲਾਭ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ- ਚੇਅਰਮੈਨ ਢਿੱਲੋਂ ਅਗਲੀ ਖ਼ਬਰ ਸੰਘਰਸ਼ ਕਰ ਰਹੇ ਮਨਰੇਗਾ ਕਰਮਚਾਰੀਆਂ ਨੇ ਕੈਬਨਿਟ ਮੰਤਰੀ ਤਰਨਦੀਪ ਸੌਂਦ ਦੀ ਕੋਠੀ ਦੇ ਘਿਰਾਓ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।