26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾਂ ਫ਼ਰੰਟ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 09-07-2026
ਫ਼ਤਹਿਗੜ੍ਹ ਸਾਹਿਬ, 8 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਦੇ ਨਾਮ ਮੰਗ ਪੱਤਰ ਸੌਂਪ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆ ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਰੋਸ ਦੀ ਲਹਿਰ ਹੈ।
ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਸਰਕਾਰ ਦੇ ਮੰਤਰੀਆਂ ਨਾਲ ਵਾਰ-ਵਾਰ ਮੀਟਿੰਗਾਂ ਤੋਂ ਬਾਅਦ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵਾਅਦੇ ਪੂਰੇ ਨਹੀਂ ਕੀਤੇ ਗਏ ਤੇ ਮਹਿੰਗਾਈ ਭੱਤੇ ਸਬੰਧੀ ਵੀ ਮੁਲਾਜ਼ਮਾਂ ਨੂੰ ਮਾਣਯੋਗ ਹਾਈ ਕੋਰਟ ਦਾ ਸਹਾਰਾ ਲੈਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫ਼ੀਸਦੀ ਦੀ ਦਰ ਨਾਲ ਬਕਾਇਆ ਪਈਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਕੱਚੇ ਅਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖ਼ਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਕੇ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣ, ਮਾਨਯੋਗ ਅਦਾਲਤਾਂ ਵਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਕੀਤੇ ਗਏ ਸਾਰੇ ਫ਼ੈਸਲੇ ਤੁਰੰਤ ਜਨਰਲਾਈਜ਼ ਕਰਕੇ ਲਾਗੂ ਕੀਤੇ ਜਾਣ, ਮੰਗ ਪੱਤਰ ਵਿਚ ਸ਼ਾਮਲ ਸਮੂਹ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮ ਮਾਰੂ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ 17 ਜੁਲਾਈ ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕਰ ਸਰਕਾਰ ਵਿਰੁੱਧ ਰੋਸ ਮਾਰਚ ਕਰਨਗੀਆਂ ਅਤੇ ਜੇਕਰ ਮੰਗ ਪੱਤਰ ਵਿਚ ਦਰਜ਼ ਮੰਗਾਂ ਦਾ ਦੋ ਧਿਰੀ ਗੱਲਬਾਤ ਨਾਲ ਨਿਪਟਾਰਾ ਨਾ ਕੀਤਾ ਗਿਆ ਤਾਂ ਸੂਬੇ ਅੰਦਰ ਹੜਤਾਲ ਕਰ ਹਰ ਸਰਕਾਰੀ ਤੇ ਅਰਧ ਸਰਕਾਰੀ ਕੰਮਕਾਰ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਜਾਵੇਗਾ, ਜਿਸਦੀ ਸਿੱਧੇ ਤੌਰ ਤੇ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਮੌਕੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾਂ ਫ਼ਰੰਟ ਦੇ ਆਗੂ ਹਰਜੀਤ ਸਿੰਘ ਤਾਰਖਣ ਮਾਜਰਾ, ਰਣਦੀਪ ਸਿੰਘ, ਹਰਚੰਦ ਸਿੰਘ ਪੰਜੋਲੀ, ਸੁਖਵਿੰਦਰ ਸਿੰਘ ਚਾਹਲ, ਸ਼ਮਸ਼ੇਰ ਸਿੰਘ, ਰਸ਼ਪਾਲ ਸਿੰਘ ਬਿਜਲੀ ਬੋਰਡ, ਜਸਪਾਲ ਸਿੰਘ ਗਡਹੇੜਾ, ਹਰਪ੍ਰੀਤ ਸਿੰਘ ਬਾਲਪੁਰ, ਪ੍ਰੀਤਮ ਸਿੰਘ ਨਾਗਰਾ, ਅੰਗਰੇਜ਼ ਸਿੰਘ, ਚੰਦ ਸਿੰਘ, ਦਰਬਾਰਾ ਸਿੰਘ, ਲਾਲ ਸਿੰਘ, ਕ੍ਰਿਸ਼ਨ ਸਿੰਘ, ਹਰਚੰਦ ਸਿਘ ਸੌਢਾਂ ਹੈਡ, ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰਜ਼ ਹਾਜ਼ਰ ਸਨ ।
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਬੋਰਵੈਲਾਂ ਤੇ ਟਿਊਬਵੈੱਲਾਂ ਦੀ ਖ਼ੁਦਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਤੇ ਸਕੀਮਾਂ ਦੇ ਲਾਭ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ- ਚੇਅਰਮੈਨ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।