13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਿਖੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਹੰਸਾਲੀ ਵਿਖੇ ਸਿੱਖਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ-ਸਾਧੂ ਰਾਮ ਭੱਟਮਾਜਰਾ

ਅਜੀਤ ਡੈਸਕ 10-07-2026
ਫ਼ਤਹਿਗੜ੍ਹ ਸਾਹਿਬ, 9 ਜੁਲਾਈ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਸਾਲੀ ਖੇੜਾ ਵਿਖੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਵਧੀਆ ਨੰਬਰ ਲੈ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੇ ਮਿਹਨਤੀ ਵਿਦਿਆਰਥੀਆਂ ਨੂੰ ਅੱਜ ਇਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕਰਵਾਇਆ, ਇਹ ਜਾਣਕਾਰੀ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਪਾਠ ਨਾਲ ਹੋਈ, ਜਿਸ ਸਮੇਂ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸਿਰੋਪਾਓ, ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਗੱਲਬਾਤ ਦੌਰਾਨ ਸਕੂਲ ਦੇ ਮੈਨੇਜਰ ਸਾਧੂ ਰਾਮ ਭੱਟਮਾਜਰਾ ਨੇ ਕਿਹਾ ਕਿ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਰਹਿਮਤ ਹੇਠ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ’ਤੇ ਸਾਨੂੰ ਮਾਣ ਹੈ, ਕਿਉਂਕਿ ਅਧਿਆਪਕਾਂ ਦੇ ਮਾਰਗ ਦਰਸ਼ਨ ਹੇਠ ਸਕੂਲ ਦੇ ਬੱਚਿਆਂ ਨੇ 95 ਫੀਸਦੀ ਤੋਂ ਵੱਧ ਨੰਬਰ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੰਤਾਂ ਦੀ ਕਿਰਪਾ, ਸਖ਼ਤ ਮਿਹਨਤ ਤੇ ਸਹੀ ਅਗਵਾਈ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਬੱਚਿਆਂ ਨੂੰ ਇਸੇ ਤਰ੍ਹਾਂ ਗੁਣਵੱਤਾ ਭਰੀ ਸਿੱਖਿਆ ਦਿੱਤੀ ਜਾਵੇਗੀ।
ਭੱਟ ਮਾਜਰਾ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਸਾਲੀ ਖੇੜਾ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ’ਤੇ ਵੀ ਵਿਸ਼ੇਸ਼ ਧਿਆਨ ਦਿੰਦਾ ਹੈ। ਸਾਡੇ ਕੋਲ ਤਜਰਬੇਕਾਰ ਸਟਾਫ਼ ਤੇ ਵਧੀਆ ਮਾਹੌਲ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਆਗੂ ਹਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਰੰਧਾਵਾ, ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ, ਆਸ਼ੂ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਤੇ ਪੋਰਟਲ ਠੱਪ ਹੋਣ ਕਾਰਨ ਸੇਵਾ ਕੇਂਦਰ ‘ਸਜ਼ਾ ਕੇਂਦਰ’ ਬਣੇ-ਦੀਦਾਰ ਸਿੰਘ ਭੱਟੀ ਅਗਲੀ ਖ਼ਬਰ ਜੀ.ਟੀ. ਰੋਡ ਫਲਾਈਓਵਰ ਹੇਠਾਂ ਹਰ ਸਾਲ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝਦੇ ਹਨ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।