12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਭਾਈ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਪਿੰਡ-ਪਿੰਡ ਪਹੁੰਚਾਉਣ ਦਾ ਫ਼ੈਸਲਾ ਸ਼ਲਾਘਾਯੋਗ-ਰਿਆ, ਮੁਕਾਰੋਂਪੁਰ

ਅਜੀਤ ਡੈਸਕ 10-07-2026
ਫ਼ਤਹਿਗੜ੍ਹ ਸਾਹਿਬ, 9 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਤੇ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਟਰੱਸਟੀ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਪਿੰਡ ਹੁਸੈਨਪੁਰਾ ਵਿਖੇ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਯੋਗਦਾਨ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਬਣੀ ਫ਼ਿਲਮ ਸਤਲੁਜ ਨੂੰ ਪਿੰਡ-ਪਿੰਡ ਦਿਖਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਕੀਤੀ ਗਈ ਪਹਿਲ ਸ਼ਲਾਘਾਯੋਗ ਹੈ।
ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਇਹ ਪਹਿਲ ਸਿਰਫ਼ ਇਕ ਫ਼ਿਲਮ ਦਿਖਾਉਣ ਤੱਕ ਸੀਮਿਤ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਇਤਿਹਾਸਕ ਸਚਾਈ ਨਾਲ ਜੋੜਨ ਦਾ ਇਕ ਮਹੱਤਵਪੂਰਨ ਯਤਨ ਹੈ। ਉਨ੍ਹਾਂ ਸਮੂਹ ਸੰਗਤਾਂ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਤੇ ਵੱਧ ਤੋਂ ਵੱਧ ਲੋਕਾਂ ਤੱਕ ਫ਼ਿਲਮ ‘ਸਤਲੁਜ’ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪਿੰਡ ਹੁਸੈਨਪੁਰਾ ਵਿਚ ਦਿਲਬਾਗ ਸਿੰਘ ਕੰਗ ਦੇ ਗ੍ਰਹਿ ਵਿਖੇ ਪਤਵੰਤਿਆਂ ਵਲੋਂ ਜਥੇਦਾਰ ਅਵਤਾਰ ਸਿੰਘ ਰਿਆ, ਮਨਮੋਹਨ ਸਿੰਘ ਮਕਾਰੋਂਪੁਰ, ਜਸਵੰਤ ਸਿੰਘ ਮੰਡੋਫਲ ਅਤੇ ਨਵਜੋਤ ਸਿੰਘ ਮੰਡੋਫ਼ਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਕਰਨੈਲ ਸਿੰਘ ਚੀਮਾ, ਦਿਲਬਾਗ ਸਿੰਘ ਕੰਗ, ਹਰਪਾਲ ਸਿੰਘ ਚੱਠਾ, ਸਤਨਾਮ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਬੱਬੂ ਘੁੰਮਣ, ਨਵਜੋਤ ਸਿੰਘ ਤੇ ਜਸਵੰਤ ਸਿੰਘ ਮੰਡੋਫਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਢੋਲਾਂ ਦੇ ਹਰਨੂਰ ਸਿੰਘ ਨੇ ਕਰਾਟੇ ਵਿਚ ਜਿੱਤਿਆ ਕਾਂਸੀ ਦਾ ਤਗਮਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਭਾਰਤ-ਅਮਰੀਕਾ ਦਰਮਿਆਨ ਵਪਾਰਕ ਸਮਝੌਤਾ ਸਿਰੇ ਚੜ੍ਹਨ ਨਾਲ ਦੇਸ਼ ਦੇ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਵੱਜੇਗੀ-ਬਹਿਰੂ ਇੰਡੀਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।