12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪਿੰਡ ਢੋਲਾਂ ਦੇ ਹਰਨੂਰ ਸਿੰਘ ਨੇ ਕਰਾਟੇ ਵਿਚ ਜਿੱਤਿਆ ਕਾਂਸੀ ਦਾ ਤਗਮਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 10-07-2026
ਫ਼ਤਹਿਗੜ੍ਹ ਸਾਹਿਬ, 9 ਜੁਲਾਈ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਢੋਲਾਂ ਦਾ 14 ਸਾਲਾ ਹਰਨੂਰ ਸਿੰਘ ਨੇ ਮਲੇਸ਼ੀਆ ਦੀ ਧਰਤੀ ਤੇ ਕਰਾਟੇ ਵਿਚੋਂ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ਦੇ ਨਾਲ ਹਰਨੂਰ ਸਿੰਘ ਨੇ ਜਿੱਥੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ, ਉੱਥੇ ਹੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਾਂਅ ਨੂੰ ਵੀ ਚਾਰ ਚੰਦ ਲਗਾਏ ਹਨ। ਇਸ ਪ੍ਰਾਪਤੀ ਦੇ ਲਈ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਵਿਖੇ ਹਰਨੂਰ ਸਿੰਘ ਦਾ ਸਿਰੋਪਾਓ ਅਤੇ ਬੁੱਕੇ ਭੇਟ ਕਰ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪਿੰਡ ਢੋਲਾਂ ਦੇ ਹਰਨੂਰ ਸਿੰਘ ਦੇ ਹੌਸਲੇ ਦੀ ਦਾਤ ਦੇਣੀ ਚਾਹੀਦੀ ਹੈ, ਜਿਸ ਨੇ ਕਾਂਸੀ ਤਗਮਾ ਹਾਸਿਲ ਕੀਤਾ ਹੈ। ਅੰਡਰ-14 ਸਾਲਾ ਕਰਾਟੇ ਵਿਚ ਹਿੱਸਾ ਲੈ ਕੇ ਭਾਰਤ ਦਾ ਹੀ ਨਹੀਂ, ਫ਼ਤਹਿਗੜ੍ਹ ਸਾਹਿਬ ਦਾ ਵੀ ਨਾਂਅ ਰੌਸ਼ਨ ਕੀਤਾ ਹੈ। ਦੇਸ਼ਾਂ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨਾ ਵੀ ਵੱਡੀ ਪ੍ਰਾਪਤੀ ਹੈ। ਇਸ ਮੌਕੇ ਹਰਨੂਰ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਮਲੇਸ਼ੀਆ ਦੀ ਧਰਤੀ ਤੇ ਖੇਡ ਕੇ ਉਨ੍ਹਾਂ ਨੂੰ ਬਹੁਤ ਵਧੀਆ ਲੱਗਿਆ ਹੈ ਅਤੇ ਉਹ ਆਸ ਕਰਦੇ ਹਨ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਉਣ ਵਾਲੇ ਅਜਿਹੇ ਮੁਕਾਬਲਿਆਂ ਵਿਚ ਵੀ ਇਸੇ ਤਰ੍ਹਾਂ ਵੱਧ ਚੜ ਕੇ ਹਿੱਸਾ ਲੈਣਗੇ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਭਾਵੇਂ ਉਹ ਕੋਈ ਵੀ ਖੇਡ ਖੇਡਣ, ਪਰ ਨਸ਼ੇ ਵਰਗੀਆਂ ਲਾਹਨਤਾਂ ਤੋਂ ਦੂਰੀ ਬਣਾ ਕੇ ਰੱਖਣ। ਇਸ ਮੌਕੇ ਪਿੰਡ ਦੇ ਸਰਪੰਚ ਮਨਪ੍ਰੀਤ ਸਿੰਘ, ਨਗਰ ਕੌਂਸਲ ਸਰਹਿੰਦ ਦੇ ਕਾਰਜਕਾਰੀ ਪ੍ਰਧਾਨ ਬਲਜਿੰਦਰ ਸਿੰਘ ਗੋਲਾ, ਬਲਦੇਵ ਸਿੰਘ ਭੱਲਮਾਜਰਾ, ਸੰਦੀਪ ਸਿੰਘ, ਅਸੀਸ ਅੱਤਰੀ, ਸਨੀ ਚੋਪੜਾ, ਰਵਿੰਦਰ ਬਬਲਾ, ਦਵਿੰਦਰ ਸਿੰਘ, ਕੌਂਸਲਰ ਰਜੇਸ਼ ਉਪਲ, ਐਡ. ਹਰਕੰਵਲ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਵਲੋਂ ਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦੀ ਬਜਾਏ ‘ਨੋ ਵਰਕ ਨੋ ਪੇਅ’ ਦੇ ਸਿਧਾਂਤ ਤਹਿਤ ਤਨਖ਼ਾਹ ਕੱ... ਅਗਲੀ ਖ਼ਬਰ ਭਾਈ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਪਿੰਡ-ਪਿੰਡ ਪਹੁੰਚਾਉਣ ਦਾ ਫ਼ੈਸਲਾ ਸ਼ਲਾਘਾਯੋਗ-ਰਿਆ, ਮੁਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।