13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਵਿਭਾਗ ਨੇ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ

ਅਜੀਤ ਡੈਸਕ 12-07-2026
ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਮਨਪ੍ਰੀਤ ਸਿੰਘ)-ਮੱਛੀ ਪਾਲਣ ਵਿਭਾਗ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਜ਼ਿਲ੍ਹੇ ਦੇ ਕਿਸਾਨਾਂ ਨਾਲ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ। ਸਮਾਗਮ ਵਿਚ ਲਗਪਗ 25 ਤੋ ਵੱਧ ਕਿਸਾਨਾਂ ਨੇ ਭਾਗ ਲਿਆ। ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ, ਰਸੂ ਮਹਿੰਦੀਰੱਤਾ ਨੇ ਦੱਸਿਆ ਕਿ ਇਸ ਮੌਕੇ ਮੱਛੀ ਪਾਲਕਾਂ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ‘ਪ੍ਰਧਾਨ ਮੰਤਰੀ ਮਤੱਸਯ ਸੰਪਦਾ’ ਯੋਜਨਾ ਅਧੀਨ ਮੱਛੀ ਪਾਲਣ ਦੇ ਕਿੱਤੇ ਨਾਲ ਜੁੜੇ ਵੱਖ-ਵੱਖ ਪ੍ਰਾਜੈਕਟ ਹਰ ਸਾਲ ਪਾਸ ਕੀਤੇ ਜਾਂਦੇ ਹਨ ਅਤੇ ਵਿਭਾਗ ਵਲੋਂ ਇਨ੍ਹਾਂ ਪ੍ਰਾਜੈਕਟਾਂ ਨੂੰ ਅਪਣਾਉਣ ਲਈ ਜਨਰਲ ਕੈਟਾਗਰੀ ਦੇ ਲਾਭਪਾਤਰੀਆਂ ਨੂੰ 40 ਫ਼ੀਸਦੀ ਤੇ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਮਹਿਲਾ ਲਾਭਪਾਤਰੀਆਂ ਨੂੰ 60 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਸ ਸਮੇਂ ਨਵੇਂ ਮੱਛੀ ਪਾਲਣ ਤਲਾਵਾਂ ਦੀ ਉਸਾਰੀ, ਮੱਛੀ ਤੇ ਉਸ ਦੇ ਉਤਪਾਦਾਂ ਦੀ ਢੋਆ-ਢੁਆਈ ਲਈ ਮੋਟਰਸਾਈਕਲ, ਆਟੋ ਰਿਕਸ਼ਾ, ਇੰਸੂਲੇਟਿਡ ਵੈਨ, ਮੱਛੀ ਦੀਆਂ ਦੁਕਾਨਾਂ ਦੀ ਉਸਾਰੀ ਤੇ ਰੈਨੋਵੇਸ਼ਨ ਆਦਿ ਗਤੀਵਿਧੀਆਂ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਰਸ਼ੂ ਮਹਿੰਦੀਰੱਤਾ ਨੇ ਮੱਛੀ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਆਧੁਨਿਕ ਤਕਨੀਕਾਂ ਨੂੰ ਅਪਣਾਉਣ ਤੇ ਮੱਛੀ ਪਾਲਣ ਨੂੰ ਇਕ ਲਾਭਕਾਰੀ ਧੰਦਾ ਬਣਾਉਣ। ਇਸ ਮੌਕੇ ਸੁਖਵਿੰਦਰ ਕੌਰ, ਸੀਨੀਅਰ ਮੱਛੀ ਪਾਲਣ ਅਫ਼ਸਰ ਵਲੋਂ ਕਿਸਾਨਾਂ ਨੂੰ ਮੱਛੀ ਪਾਲਣ ਦੀਆਂ ਨਵੀਨਤਮ ਵਿਗਿਆਨਕ ਤਕਨੀਕਾਂ ਤੇ ਆਧੁਨਿਕ ਪ੍ਰਬੰਧਨ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਦਿਲਪ੍ਰੀਤ ਕੌਰ, ਮੱਛੀ ਪਾਲਣ ਅਫ਼ਸਰ ਹਾਜ਼ਰ ਸਨ।
ਪਿਛਲੀ ਖ਼ਬਰ ਜੀ. ਪੀ. ਸੀ. ਵਿਚ ਵਿਸ਼ਵ ਜਨਸੰਖਿਆ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਸਾਹਿਬਾਨ ਤੇ ਸਿੱਖ ਯੋਧਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੇ ਇਤਿਹਾਸ ਨੂੰ ਸੁਣ ਕੇ ਹਰ ਮਨੁੱਖ ਦੇ ਰੌਂਗਟੇ ਖੜ੍ਹੇ ਹੋ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।