12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜੀ. ਪੀ. ਸੀ. ਵਿਚ ਵਿਸ਼ਵ ਜਨਸੰਖਿਆ ਦਿਵਸ ਮਨਾਇਆ

ਅਜੀਤ ਡੈਸਕ 12-07-2026
ਮੰਡੀ ਗੋਬਿੰਦਗੜ੍ਹ, 11 ਜੁਲਾਈ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਚ ਐਨ. ਐਸ. ਐਸ. ਤੇ ਐਨ. ਸੀ. ਸੀ. ਯੂਨਿਟਾਂ ਵਲੋਂ ਵਿਸ਼ਵ ਜਨਸੰਖਿਆ ਦਿਵਸ ਮੌਕੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਵਿਚ ਵਧ ਰਹੀ ਜਨਸੰਖਿਆ ਤੇ ਇਸ ਦੇ ਸਮਾਜਿਕ, ਆਰਥਿਕ ਤੇ ਵਾਤਾਵਰਨ ਪ੍ਰਭਾਵਾਂ ਬਾਰੇ ਸੁਚੇਤ ਕਰਨਾ ਸੀ। ਇਸ ਮੌਕੇ ਹੋਏ ਲੈਕਚਰ ਵਿਚ ਡਾ. ਮਨਦੀਪ ਸਿੰਘ ਨੇ ਜਨ ਸੰਖਿਆ ਕੰਟਰੋਲ, ਸਿੱਖਿਆ, ਸਿਹਤ ਤੇ ਸਮਾਨਤਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਭਾਸ਼ਨ ਤੇ ਵਿਚਾਰ ਚਰਚਾ ਰਾਹੀਂ ਮਹਿਲਾਂ ਸ਼ਕਤੀਕਰਨ ਤੇ ਸਿਹਤ ਜਾਗਰੂਕਤਾ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਵਿਸ਼ਵ ਸ਼ਾਂਤੀ ਬਾਰੇ ਗੱਲ ਕਰਦਿਆਂ ਗੁਣਵੱਤਾ ਵਾਲੀ ਸਿੱਖਿਆ ਨੂੰ ਵਿਕਸਿਤ ਸਮਾਜ ਦੀ ਨੀਂਹ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰੋ. ਅਰਾਧਨਾ ਸ਼ਰਮਾ ਨੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਵਿਚ ਭਾਗ ਲਿਆ।
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ 17 ਨੂੰ ਐਸ. ਐਸ. ਪੀ. ਦਫ਼ਤਰ ਦੇ ਘਿਰਾਓ ਦਾ ਐਲਾਨ ਅਗਲੀ ਖ਼ਬਰ ਵਿਭਾਗ ਨੇ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।