12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਭਾਈ ਜਸਵੰਤ ਸਿੰਘ ਖਾਲੜਾ ਕਤਲ ਮਾਮਲੇ ਦੇ ਦੋਸ਼ੀ ਨੂੰ ਰਾਹਤ ਦੇਣ ਦੀ ਕਾਰਵਾਈ ਸਿੱਖ ਭਾਵਨਾਵਾਂ ’ਤੇ ਹਮਲਾ- ਰਿਆ, ਮੁਕਾਰੋਂਪੁਰ

ਅਜੀਤ ਡੈਸਕ 12-07-2026
ਬਸੀ ਪਠਾਣਾਂ, 11 ਜੁਲਾਈ (ਪੱਤਰ ਪ੍ਰੇਰਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਂਪੁਰ ਨੇ ਪਿੰਡ ਮੈੜਾਂ ਵਿਖੇ ਸਾਬਕਾ ਸਰਪੰਚ ਬਲਵੀਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਪਿੰਡ-ਪਿੰਡ ਵੱਡੀਆਂ ਸਕਰੀਨਾਂ ਰਾਹੀਂ ਵਿਖਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੀ ਸ਼ਲਾਘਾ ਕੀਤੀ। ਆਗੂਆਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਨੌਜਵਾਨ ਪੀੜ੍ਹੀ ਨੂੰ ਭਾਈ ਖਾਲੜਾ ਦੇ ਸੰਘਰਸ਼, ਸ਼ਹਾਦਤ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਕੁਰਬਾਨੀ ਬਾਰੇ ਜਾਣਨ ਦਾ ਮੌਕਾ ਮਿਲੇਗਾ। ਜਥੇਦਾਰ ਰਿਆ ਨੇ ਕਿਹਾ ਕਿ ਕਿਸੇ ਵੀ ਸਰਕਾਰ ਦਾ ਫ਼ੈਸਲਾ ਕਾਨੂੰਨ ਦੇ ਦਾਇਰੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਭਾਵਨਾ ਦੇ ਅਨੁਕੂਲ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਇਸ ਮਾਮਲੇ ਵਿਚ ਅਪਣਾਇਆ ਗਿਆ ਰੁਖ ਇਨਸਾਫ਼ ਦੇ ਸਿਧਾਂਤਾਂ ਦੇ ਉਲਟ ਹੈ ਅਤੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮੀਟਿੰਗ ਦੌਰਾਨ ਸਾਬਕਾ ਸਰਪੰਚ ਬਲਵੀਰ ਸਿੰਘ ਅਤੇ ਪਿੰਡ ਵਾਸੀਆਂ ਵਲੋਂ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਟਰੱਸਟੀ ਮੈਂਬਰ ਬਣਨ ’ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਮੁਕਾਰੋਪੁਰ ਨੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਦੀ ਕੋਸ਼ਿਸ਼ ਸਿੱਖ ਭਾਵਨਾਵਾਂ ਅਤੇ ਇਨਸਾਫ਼ ਦੇ ਸਿਧਾਂਤਾਂ ’ਤੇ ਸਿੱਧਾ ਹਮਲਾ ਹੈ। ਇਸ ਮੌਕੇ ਜਸਵੰਤ ਸਿੰਘ ਮੰਡੋਫਲ, ਸੁਖਦੇਵ ਸਿੰਘ, ਪਰਮਜੀਤ ਸਿੰਘ ਮਾਨ, ਸੁਲੱਖਣ ਸਿੰਘ, ਬਲਜੀਤ ਸਿੰਘ, ਧਰਮਚੰਦ ਪ੍ਰਧਾਨ ਐੱਸ.ਸੀ. ਵਿੰਗ, ਗੁਰਨਾਮ ਸਿੰਘ, ਬਲਵਿੰਦਰ ਸਿੰਘ, ਪਿਆਰਾ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ, ਗੁਰਮੁਖ ਸਿੰਘ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਧਰ ’ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਅਗਲੀ ਖ਼ਬਰ ਪੰਜਾਬ ਸਰਕਾਰ ਮਾਵਾਂ ਧੀਆਂ ਨੂੰ ਹਜ਼ਾਰ ਰੁਪਏ ਕਿੱਥੋਂ ਦੇਵੇਗੀ?-ਸਿੱਧੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।