12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

‘ਬਿਹਤਰ ਬਸੀ ਪਠਾਣਾਂ’ ਮੁਹਿੰਮ ਤਹਿਤ ਯੂਥ ਕਾਂਗਰਸ ਆਗੂਆਂ ਦਾ ਸਨਮਾਨ

ਅਜੀਤ ਡੈਸਕ 12-07-2026
ਬਸੀ ਪਠਾਣਾਂ, 11 ਜੁਲਾਈ (ਐਚ. ਐਸ. ਗੌਤਮ)-ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ‘ਬੇਹਤਰ ਬਸੀ ਪਠਾਣਾਂ’ ਮੁਹਿੰਮ ਤਹਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਬਸੀ ਪਠਾਣਾਂ ਦੇ ਬਲਾਕ ਪ੍ਰਧਾਨ ਅਮੀ ਚੰਦ ਭਟੇੜੀ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਡਾ. ਸੁਖਜੋਤ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਅਮਰਿੰਦਰ ਸਿੰਘ ਰੇਖੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੁਹਿੰਮ ਦੇ ਕੋਆਰਡੀਨੇਟਰ ਡਾ. ਸੁਖਜੋਤ ਸਿੰਘ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਹਰ ਵਰਗ, ਹਰ ਵਾਰਡ ਤੇ ਹਰ ਪਿੰਡ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਟੀਮ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰੇਗੀ ਤੇ ਪ੍ਰਾਪਤ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਪਾਰਟੀ ਦੇ ਉੱਚ ਆਗੂਆਂ ਤੇ ਸੰਬੰਧਿਤ ਵਿਭਾਗਾਂ ਤੱਕ ਪਹੁੰਚਾਇਆ ਜਾਵੇਗਾ। ਬਲਾਕ ਪ੍ਰਧਾਨ ਅਮੀ ਚੰਦ ਭਟੇੜੀ ਤੇ ਐਡ. ਗੁਰਜੀਤ ਸਿੰਘ ਮਾਰਵਾ ਨੇ ਕਿਹਾ ਕਿ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਗੋਬਿੰਦ ਰਾਮ, ਭਟੇੜੀ ਮੰਡਲ ਪ੍ਰਧਾਨ, ਗੁਰਮੀਤ ਸਿੰਘ ਬੱਸੀ, ਰਾਜਿੰਦਰ ਰਾਜੂ, ਹਰਭਜਨ ਸਿੰਘ ਮਾਰਵਾ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ-ਸਰਪੰਚ ਲੱਖਾ, ਸਰਪੰਚ ਕੋਟਲੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਧਰ ’ਤੇ ਨਵੀਆਂ ਨਿਯੁਕਤੀਆਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।