12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪਿੰਡ ਤਿੰਬਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਦਿੱਤੇ ਭਾਂਡੇ

ਅਜੀਤ ਡੈਸਕ 12-07-2026
ਫ਼ਤਹਿਗੜ੍ਹ ਸਾਹਿਬ, 11 ਜੁਲਾਈ (ਬਲਜਿੰਦਰ ਸਿੰਘ)-ਪਿੰਡ ਤਿੰਬਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਲਈ ਭਾਂਡਿਆਂ ਦੀ ਵੇਲ ਭੇਟ ਕੀਤੀ ਗਈ। ਇਸ ਮੌਕੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਵੀ ਕਰਵਾਈ ਗਈ। ਇਸ ਮੌਕੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਅਵਤਾਰ ਸਿੰਘ ਰਿਆ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਟਰੱਸਟੀ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਸੱਚ, ਇਨਸਾਫ਼ ਤੇ ਮਨੁੱਖੀ ਅਧਿਕਾਰਾਂ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ‘ਸਤਲੁਜ’ ਫ਼ਿਲਮ ਨੌਜਵਾਨ ਪੀੜ੍ਹੀ ਨੂੰ ਖਾਲੜਾ ਦੀ ਕੁਰਬਾਨੀ, ਇਤਿਹਾਸ ਤੇ ਕੌਮੀ ਚੇਤਨਾ ਨਾਲ ਜੋੜਨ ਦਾ ਅਹਿਮ ਸਾਧਨ ਸਾਬਤ ਹੋਵੇਗੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਲਈ ਭਾਂਡਿਆਂ ਦੀ ਵੇਲ ਭੇਟ ਕਰਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਾਰਜ ਧਾਰਮਿਕ ਤੇ ਸਮਾਜਿਕ ਇਕਜੁੱਟਤਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਹਰਵਿੰਦਰ ਸਿੰਘ ਬੱਬਲ, ਸਰਪੰਚ ਗੁਰਬੀਰ ਸਿੰਘ ਵਿੱਕੀ, ਅਜੈਬ ਸਿੰਘ, ਮਲਕੀਤ ਸਿੰਘ, ਨਿਰਭੈ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਬਾਬਾ ਲਾਲੀ , ਸੀਤਲ ਸਿੰਘ, ਹਰਪ੍ਰੀਤ ਸਿੰਘ ਬਿੱਲੂ, ਜੀਣਾ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਨਵਜੋਤ ਸਿੰਘ ਲੰਬੜਦਾਰ, ਜਸਵੰਤ ਸਿੰਘ ਮੰਡੋਫਲ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਅਗਲੀ ਖ਼ਬਰ ‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ-ਸਰਪੰਚ ਲੱਖਾ, ਸਰਪੰਚ ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।