13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਅਮਲੋਹ ’ਚ ਜੱਸਾ ਸਿੰਘ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਲਈ ਜ਼ਮੀਨ ਜਲਦ ਮੁਹੱਈਆ ਕਰਵਾਈ ਜਾਵੇਗੀ-ਵਿਧਾਇਕ ਗੈਰੀ ਬੜਿੰਗ

ਅਜੀਤ ਡੈਸਕ 13-07-2026

 ਅਮਲੋਹ, 12 ਜੁਲਾਈ (ਕੇਵਲ ਸਿੰਘ)-ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ, ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਰਾਮਗੜ੍ਹੀਆ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਅਤੇ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ, ਡਾ. ਅਮਰਜੀਤ ਸਿੰਘ ਤੇ ਹੋਰ ਨੁਮਾਇੰਦਿਆਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿਚ ਅਮਲੋਹ ਵਿਖੇ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਲਈ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ ਜ਼ਮੀਨ ਦਿੱਤੀ ਜਾਂਦੀ ਹੈ ਤਾਂ ਸਮੁੱਚਾ ਭਾਈਚਾਰਾ ਆਪਣੇ ਸਹਿਯੋਗ ਨਾਲ ਕਮਿਊਨਿਟੀ ਸੈਂਟਰ ਦੀ ਉਸਾਰੀ ਕਰੇਗਾ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦਾ ਸਿੱਖ ਇਤਿਹਾਸ ਅਤੇ ਸਮਾਜ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂਅ ’ਤੇ ਅਮਲੋਹ ਵਿਚ ਕਮਿਊਨਿਟੀ ਸੈਂਟਰ ਬਣਾਉਣ ਲਈ ਜਲਦ ਹੀ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਵਨ ਦੀ ਉਸਾਰੀ ਲਈ 20 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਅਹੁਦੇਦਾਰਾਂ ਤੇ ਭਾਈਚਾਰੇ ਦੇ ਮੈਂਬਰਾਂ ਨੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਡਾ. ਅਮਰਜੀਤ ਸਿੰਘ ਅਨੇਤਾ ਨੇਤਾ, ਜ਼ਿਲ੍ਹਾ ਪ੍ਰਧਾਨ ਵੀ. ਸੀ. ਵਿੰਗ ਪਰਮਜੀਤ ਸਿੰਘ ਗੋਲੂ, ਰਾਜਿੰਦਰ ਸਿੰਘ ਬੱਬੀ ਸੀਨੀਅਰ ਮੀਤ ਪ੍ਰਧਾਨ, ਸਰਬਜੀਤ ਸਿੰਘ ਮੀਤ ਪ੍ਰਧਾਨ, ਪਰਮਜੀਤ ਸਿੰਘ ਸਰਪ੍ਰਸਤ, ਹਰਮੇਸ਼ ਸਿੰਘ ਸਰਪ੍ਰਸਤ, ਕੁਲਵਿੰਦਰ ਸਿੰਘ ਬਿੱਟੂ ਜਨਰਲ ਸਕੱਤਰ, ਜਗਜੀਤ ਸਿੰਘ ਲੋਟੇ ਖ਼ਜ਼ਾਨਚੀ, ਜਗਤਾਰ ਸਿੰਘ ਸੋਨੀ ਸਕੱਤਰ, ਗਗਨ ਰੂਪ ਰਾਏ ਪ੍ਰਚਾਰ ਸਕੱਤਰ, ਲਵਪ੍ਰੀਤ ਸਿੰਘ ਲਵੀ ਕੌਂਸਲਰ ਅਮਲੋਹ, ਨੀਟਾ ਧੀਮਾਨ, ਭਗਵਾਨ ਦਾਸ ਮਾਜਰੀ, ਜਸਵੀਰ ਸਿੰਘ, ਗੁਰਜੰਟ ਸਿੰਘ, ਭਗਵੰਤ ਸਿੰਘ, ਜਸਵੀਰ ਸਿੰਘ, ਗੁਰਜੰਟ ਸਿੰਘ, ਸ਼ਿੰਦਰਪਾਲ ਸਿੰਘ, ਅਵਤਾਰ ਸਿੰਘ ਰਿੰਕੂ, ਪ੍ਰਗਟ ਚੰਨ, ਡਾ. ਗੁਰਪ੍ਰੀਤ ਘਟੌੜੇ, ਗੁਰਤੇਜ ਸਿੰਘ, ਸੁਖਬੀਰ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਗੋਲਡੀ ਸੱਗੂ, ਅਜੀਤ ਸਿੰਘ, ਅਮਨ ਲੌਟੇ, ਤਜਿੰਦਰ ਸਿੰਘ ਲੌਟੇ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਲਿਖਾਰੀ ਸਭਾ ਦੀ ਮਹੀਨਾਵਾਰ ਇਕੱਤਰਤਾ ’ਚ ਚੱਲਿਆ ਰਚਨਾਵਾਂ ਦਾ ਦੌਰ ਅਗਲੀ ਖ਼ਬਰ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਦੇ ਮੀਤ ਪ੍ਰਧਾਨ ਰਵੀ ਨੇ ਕੀਤੇ ਪਲੇਟਲੈਟ ਸੈੱਲ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।