13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਜ਼ਿਲ੍ਹਾ ਲਿਖਾਰੀ ਸਭਾ ਦੀ ਮਹੀਨਾਵਾਰ ਇਕੱਤਰਤਾ ’ਚ ਚੱਲਿਆ ਰਚਨਾਵਾਂ ਦਾ ਦੌਰ

ਅਜੀਤ ਡੈਸਕ 13-07-2026

 ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਮੰਡੀ ਵਿਖੇ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਰਵਾਏ ਕਵੀ ਦਰਬਾਰ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸਭਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਗੋਪਾਲੋਂ ਨੇ ਨਿਭਾਈ ਜਦਕਿ ਬੀਬੀ ਪਰਮਜੀਤ ਕੌਰ ਸਰਹਿੰਦ, ਪ੍ਰੋ. ਸਾਧੂ ਸਿੰਘ ਪਨਾਗ ਤੇ ਅਜਮੇਰ ਸਿੰਘ ਮਾਨ ਪ੍ਰਧਾਨਗੀ ਮੰਡਲ ’ਚ ਸ਼ਾਮਿਲ ਰਹੇ। ਮੀਟਿੰਗ ਵਿਚ ਕਵੀਆਂ ਅਮਰਬੀਰ ਸਿੰਘ ਚੀਮਾ, ਪ੍ਰੋ. ਸਾਧੂ ਸਿੰਘ ਪਨਾਗ, ਅਵਤਾਰ ਸਿੰਘ ਪੁਆਰ, ਅਜਮੇਰ ਸਿੰਘ ਮਾਨ, ਬਲਤੇਜ ਸਿੰਘ ਬਠਿੰਡਾ, ਹਰਜਿੰਦਰ ਸਿੰਘ ਗੋਪਾਲੋਂ, ਭਾਈ ਰਣਜੀਤ ਸਿੰਘ, ਪਰੇਮ ਲਤਾ, ਤਵਿੰਦਰ ਸਿੰਘ ਚੱਢਾ ਤੇ ਸਿਮਰਨਜੀਤ ਸਿੰਘ ਨੇ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਸਮਾਗਮ ਦੇ ਅਖੀਰ ਵਿਚ ਬੀਬੀ ਸਰਹਿੰਦ ਨੇ ਸੁਣਾਈਆਂ ਰਚਨਾਵਾਂ ਦੀ ਪੜਚੋਲ ਕੀਤੀ ਤੇ ਲਿਖਾਰੀ ਸਭਾ ਨਾਲ ਸੰਬੰਧਿਤ ਕੁਝ ਅਹਿਮ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਬੀਬੀ ਸਰਹਿੰਦ ਨੇ ਸਰਕਾਰਾਂ ਵਲੋਂ ਸਤਲੁਜ ਫ਼ਿਲਮ ’ਤੇ ਪਾਬੰਦੀ ਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਚਾਈ ਨੂੰ ਛੁਪਾਇਆ ਨਹੀਂ ਜਾ ਸਕਦਾ ਜਦਕਿ ਸੱਚ ਪੰਜਾਬ ਦੀ ਜਨਤਾ ਸਾਹਮਣੇ ਆਉਣਾ ਚਾਹੀਦਾ ਹੈ। ਇਸ ਲਈ ਉਨ੍ਹਾਂ ਲਿਖਾਰੀ ਸਭਾ ਵਲੋਂ ਫ਼ਿਲਮ ’ਤੇ ਲਗਾਈ ਪਾਬੰਦੀ ਖ਼ਤਮ ਕਰਨ ਦੀ ਮੰਗ ਕੀਤੀ।

ਪਿਛਲੀ ਖ਼ਬਰ ਮਨੁੱਖੀ ਅਧਿਕਾਰ ਮੰਚ ਵਲੋਂ ਡਾ. ਨਰੇਸ਼ ਚੌਹਾਨ ਕੌਮੀ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਅਮਲੋਹ ’ਚ ਜੱਸਾ ਸਿੰਘ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਲਈ ਜ਼ਮੀਨ ਜਲਦ ਮੁਹੱਈਆ ਕਰਵਾਈ ਜਾਵੇਗੀ-ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।