13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਲੇਮਪੁਰ, ਜਲਬੇੜੀ ਗਹਿਲਾਂ ਤੇ ਸਰਹਿੰਦ ਰਾਮਦਾਸ ਨਗਰ ਵਿਖੇ ‘ਸਤਲੁਜ’ ਫ਼ਿਲਮ ਵਿਖਾਈ

ਅਜੀਤ ਡੈਸਕ 13-07-2026

 ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਬਲਜਿੰਦਰ ਸਿੰਘ)-ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਵੱਖ-ਵੱਖ ਸਲੇਮਪੁਰ, ਜਲਬੇੜੀ ਗਹਿਲਾਂ ਪਿੰਡਾਂ ਵਿਚ ਅਤੇ ਸਰਹਿੰਦ ਰਾਮਦਾਸ ਨਗਰ ਵਿਖੇ ‘ਸਤਲੁਜ’ ਫ਼ਿਲਮ ਇਕ ਦਿਖਾਈ ਗਈ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਪਹੁੰਚੇ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਦੇ ਦੌਰਾਨ ਮਨੁੱਖੀ ਅਧਿਕਾਰਾਂ ਲਈ ਲੜਦੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਤੇ ਉਸ ਸਮੇਂ ਦੀਆਂ ਘਟਨਾਵਾਂ ਨੂੰ ਪਰਦੇ ’ਤੇ ਪੇਸ਼ ਕਰਦੀ ਫ਼ਿਲਮ ਸਤਲੁਜ ਨੇ ਕਾਂਗਰਸ ਪਾਰਟੀ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਨੰਗਾ ਕੀਤਾ। ਸ : ਭੁੱਟਾ ਨੇ ਕਿਹਾ ਕਿ ਸਤਲੁਜ ਫ਼ਿਲਮ ਵਿਚ ਉਸ ਸਮੇਂ ਝੂਠੇ ਪੁਲਿਸ ਮੁਕਾਬਲੇ ਤੇ ਕਾਂਗਰਸ ਦੇ ਕਾਲੇ ਸੱਚ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ। ਇਸ ਤੋਂ ਇਲਾਵਾ ਭੁੱਟਾ ਨੇ ਕਿਹਾ ਕਿ ਦੋਸ਼ੀਆਂ ਨੂੰ ਪੈਰੋਲ ’ਤੇ ਛੁੱਟੀ ਦਿਵਾਉਣ ਲਈ ਅਤੇ ਸਜ਼ਾ ਮੁਆਫ਼ੀ ਵਿਚ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਚੁੱਕਿਆ ਹੈ। ਇਸ ਮੌਕੇ ਮਾਸਟਰ ਅਮਰਾਓ ਸਿੰਘ ਸਲੇਮਪੁਰ, ਹਰਦੀਪ ਸਿੰਘ ਸਲੇਮਪੁਰ, ਜਗਦੀਪ ਸਿੰਘ ਸਲੇਮਪੁਰ, ਗੁਰਮੁਖ ਸਿੰਘ ਸਲੇਮਪੁਰ, ਸੁਖਵਿੰਦਰ ਸਿੰਘ, ਪੰਚ ਬਲਜਿੰਦਰ ਸਿੰਘ ਜਲਵੇੜੀ ਗਹਿਲਾਂ, ਦਮਨਜੋਤ ਸਿੰਘ ਮੀਤ ਪ੍ਰਧਾਨ ਜਲਵੇੜੀ ਗਹਿਲਾਂ, ਗੁਰਵਿੰਦਰ ਸਿੰਘ ਸਾਭੀ, ਨਰਿੰਦਰ ਸਿੰਘ ਚੀਮਾ, ਜਸਵੀਰ ਸਿੰਘ ਚੀਮਾ, ਕਰਨੈਲ ਸਿੰਘ ਚੀਮਾ, ਬਬਨਪ੍ਰੀਤ ਕੌਰ ਸਰਕਲ ਪ੍ਰਧਾਨ ਇਸਤਰੀ ਅਕਾਲੀ ਦਲ, ਹਰਪ੍ਰੀਤ ਕੌਰ, ਰਜਿੰਦਰ ਕੌਰ, ਕੁਲਦੀਪ ਕੌਰ, ਅਮਰਜੀਤ ਕੌਰ ਰਾਮਦਾਸ ਨਗਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ, ਮਨਦੀਪ ਕੌਰ, ਚਰਨਜੀਤ ਕੌਰ, ਗੁਰਪ੍ਰੀਤ ਕੌਰ, ਰਵਿੰਦਰਜੀਤ ਕੌਰ, ਵੀਰਪਾਲ ਕੌਰ, ਪਰਮਜੀਤ ਕੌਰ, ਹਰਜੀਤ ਸਿੰਘ ਸ਼ਹਿਰੀ ਪ੍ਰਧਾਨ ਬੀ.ਸੀ. ਵਿੰਗ, ਪਲਵਿੰਦਰ ਸਿੰਘ ਮੀਤ ਪ੍ਰਧਾਨ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ, ਜਸਵੀਰ ਸਿੰਘ ਸੋਢੀ ਰਾਮਦਾਸ ਨਗਰ ਅਤੇ ਸਤਨਾਮ ਸਿੰਘ ਚੀਮਾ ਹਾਜ਼ਰ ਸਨ।

ਪਿਛਲੀ ਖ਼ਬਰ ਬਧੌਛੀ ਕਲਾਂ ਦੀ ਸੜਕ ਦਾ ਜਲਦ ਹੋਵੇਗਾ ਨਵੀਨੀਕਰਨ ਪੰਚਾਂ ਤੇ ਪਿੰਡ ਵਾਸੀਆਂ ਨੇ ਚੇਅਰਮੈਨ ਰਾਜਾ ਨੂੰ ਸੌਂਪਿਆ ਮੰਗ ਪੱਤਰ ਮ... ਅਗਲੀ ਖ਼ਬਰ ਸਰਪੰਚ ਰਾਜੂ ਨੇ ਸੜਕ ਉਪਰ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।