13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਛੁੱਟੀ ਵਾਲੇ ਦਿਨ ਸਮੂਹ ਸਟਾਫ਼ ਨੂੰ ਸਕੂਲਾਂ ਵਿਚ ਹਾਜ਼ਰ ਰਹਿਣ ਫ਼ਰਮਾਨ ਦੇ ਵਿਰੋਧ ਵਿਚ ਅਧਿਆਪਕਾਂ ਨੇ ਪੱਤਰ ਦੀਆਂ ਕਾਪੀਆਂ ਸਾੜ ਕੇ ਪ੍ਰਗਟਾਇਆ ਰੋਸ

ਅਜੀਤ ਡੈਸਕ 13-07-2026

 ਫ਼ਤਹਿਗੜ੍ਹ ਸਾਹਿਬ, 12 ਜੁਲਾਈ (ਬਲਜਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਐਸ. ਆਈ. ਆਰ. ਦੇ ਕੰਮ ਕਾਰਨ 11 ਤੇ 12 ਜੁਲਾਈ ਨੂੰ ਛੁੱਟੀ ਵਾਲੇ ਦਿਨ ਸਮੂਹ ਸਟਾਫ਼ ਨੂੰ ਸਕੂਲਾਂ ਵਿਚ ਹਾਜ਼ਰ ਰਹਿਣ ਦਾ ਨਾਦਰਸ਼ਾਹੀ ਫ਼ਰਮਾਨ ਜਾਰੀ ਕੀਤਾ ਗਿਆ ਹੈ। ਜਿਸ ਦੇ ਵਿਰੋਧ ਵਿਚ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਕੀਤੇ ਫ਼ੈਸਲੇ ਅਨੁਸਾਰ ਪੰਜਾਬ ਦੇ ਸਕੂਲਾਂ ਦੇ ਮੁੱਖ ਗੇਟ ’ਤੇ ਇਸ ਅਧਿਆਪਕ ਵਿਰੋਧੀ ਪੱਤਰ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ ਨੇ ਕਿਹਾ ਕਿ ਹਰ ਮੁਲਾਜ਼ਮ ਨੂੰ ਕੰਮ ਦੇ ਦਿਨ ਤੋਂ ਆਰਾਮ ਲੈਣ ਲਈ ਛੁੱਟੀ ਦੀ ਜ਼ਰੂਰਤ ਹੁੰਦੀ ਹੈ ਜਦਕਿ ਬਹੁਤ ਸਾਰੇ ਮੁਲਾਜ਼ਮ ਸੈਂਕੜੇ ਕਿੱਲੋਮੀਟਰ ਦੂਰ ਡਿਊਟੀ ਕਰਨ ਜਾਂਦੇ ਹਨ ਉਨ੍ਹਾਂ ਦੇ ਮਨ ਵਿਚ ਆਪਣੇ ਪਰਿਵਾਰ ਨਾਲ ਵੀ ਰਹਿਣਾ ਹੁੰਦਾ ਪਰ ਸਿੱਖਿਆ ਵਿਭਾਗ ਵਲੋਂ ਇਹ ਨਾਦਰਸ਼ਾਹੀ ਫਰਮਾਨ ਜਾਰੀ ਕਰਕੇ ਅਧਿਆਪਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਹਿਲਾਂ ਵੀ ਬੂਥ ਲੈਵਲ ਅਫ਼ਸਰਾਂ ਵਲੋਂ ਸਕੂਲਾਂ ਵਿਚ ਕੈਂਪ ਲਗਾਏ ਜਾਂਦੇ ਰਹੇ ਹਨ ਉਸ ਸਮੇਂ ਸਿਰਫ਼ ਸਕੂਲ ਮੁਖੀਆਂ ਨੂੰ ਸਿਰਫ਼ ਸਕੂਲ ਖੁੱਲ੍ਹਾ ਰੱਖਣ ਦੀ ਹਿਦਾਇਤ ਕੀਤੀ ਜਾਂਦੀ ਸੀ। ਉਕਤ ਆਗੂਆਂ ਨੇ ਮੰਗ ਕੀਤੀ ਕਿ ਬੂਥ ਲੈਵਲ ਅਫ਼ਸਰਾਂ ’ਤੇ ਪੈ੍ਸ਼ਰ ਘਟਾ ਕੇ ਉਨ੍ਹਾਂ ਨੂੰ ਹਫ਼ਤਾਵਾਰੀ ਘੱਟੋ-ਘੱਟ ਆਰਾਮ ਕਰਨ ਲਈ ਇਕ ਛੁੱਟੀ ਦਿੱਤੀ ਜਾਵੇ। ਇਸ ਲਈ ਇਸ ਨਾਦਰਸ਼ਾਹੀ ਫ਼ਰਮਾਨ ਦੇ ਵਿਰੋਧ ਵਿਚ ਪੀ. ਐਮ. ਸ੍ਰੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਕੰਨਿਆ, ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ, ਪ੍ਰਾਇਮਰੀ ਸਕੂਲ ਮਾਜਰੀ, ਸਰਕਾਰੀ ਮਿਡਲ ਸਕੂਲ ਮੰਡੇਰਾ, ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ, ਸਕੂਲ ਆਫ਼ ਐਮੀਨੈਂਸ ਖਮਾਣੋਂ, ਸਰਕਾਰੀ ਮਿਡਲ ਪ੍ਰਾਇਮਰੀ ਸਕੂਲ ਖਮਾਣੋਂ ਖ਼ੁਰਦ, ਸਰਕਾਰੀ ਮਿਡਲ ਸਕੂਲ ਹਿੰਦੂਪੁਰ ਵਿਖੇ ਇਸ ਨਾਦਰਸਾਹੀ ਫ਼ਰਮਾਨ ਹੁਕਮ ਦੀ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ।

ਪਿਛਲੀ ਖ਼ਬਰ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦਾ ਵਿਕਾਸ ਮੁੜ ਬਹਾਲ ਕਰ ਸਕਦਾ ਹੈ-ਰਾਜੂ ਖੰਨਾ ਅਗਲੀ ਖ਼ਬਰ ਬਧੌਛੀ ਕਲਾਂ ਦੀ ਸੜਕ ਦਾ ਜਲਦ ਹੋਵੇਗਾ ਨਵੀਨੀਕਰਨ ਪੰਚਾਂ ਤੇ ਪਿੰਡ ਵਾਸੀਆਂ ਨੇ ਚੇਅਰਮੈਨ ਰਾਜਾ ਨੂੰ ਸੌਂਪਿਆ ਮੰਗ ਪੱਤਰ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।