08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਸ਼ਵ ਯੂਨੀਵਰਸਿਟੀ ਤੇ ਮਾਤਾ ਗੁਜਰੀ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਦੇ ਚੈੱਕ ਪ੍ਰਬੰਧਕਾਂ ਨੂੰ ਸੌਂਪੇ

ਅਜੀਤ ਡੈਸਕ 14-07-2026

 ਫ਼ਤਹਿਗੜ੍ਹ ਸਾਹਿਬ, 13 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ’ਚੋਂ ਸਿੱਖਿਆ ਪ੍ਰਾਪਤ ਕਰ ਰਹੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਦੇ ਚੈੱਕ ਅੱਜ ਮਾਤਾ ਗੁਜਰੀ ਕਾਲਜ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ। ਇਹ ਸਹਾਇਤਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇ. ਅਵਤਾਰ ਸਿੰਘ ਰਿਆ ਤੇ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਨੇ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਦੇ ਸਪੁਰਦ ਕੀਤੇ। ਇਸ ਮੌਕੇ ਭਾਈ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਇਤਿਹਾਸਿਕ ਗੁਰਧਾਮਾਂ ਦੀ ਸੇਵਾ ਸੰਭਾਲ ਦੇ ਕਾਰਜ ਕਰ ਰਹੀ ਹੈ ਉੱਥੇ ਹੀ ਸਿੱਖਿਆ ਦੇ ਪ੍ਰਸਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ, ਤਾਂ ਜੋ ਲੋੜਵੰਦ ਪਰਿਵਾਰਾਂ ਦੇ ਬੱਚੇ ਆਰਥਿਕ ਤੰਗੀ ਕਾਰਨ ਵਿੱਦਿਆ ਦੇ ਗਿਆਨ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਿਦਿਆਰਥੀ ਭਲਾਈ ਲਈ ਕਈ ਲੋਕ-ਹਿਤੈਸ਼ੀ ਉਪਰਾਲੇ ਕੀਤੇ ਜਾ ਰਹੇ ਹਨ, ਜੋ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਮਨਮੋਹਨ ਸਿੰਘ ਮਕਾਰੋਂਪੁਰ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਤੇ ਟਰੱਸਟੀ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਡਾ. ਤੇਜਬੀਰ ਸਿੰਘ ਰਜਿਸਟਰਾਰ, ਜਸਵੰਤ ਸਿੰਘ ਮੰਡੋਫਲ, ਗੁਰਬਿੰਦਰ ਸਿੰਘ ਰਿਆ ਤੇ ਕਾਲਜਾਂ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਕੰਮ ਛੱਡ ਹੜਤਾਲ 6ਵੇਂ ਦਿਨ ਵੀ ਜਾਰੀ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ-ਸਫ਼ਾਈ ਸ... ਅਗਲੀ ਖ਼ਬਰ ਲਾਇਨਜ਼ ਕਲੱਬ ਦੀ ਜੁਆਇੰਟ ਬੋਰਡ ਮੀਟਿੰਗ ’ਚ ਨਵੀਂ ਕਾਰਜਕਾਰਨੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।