10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਇੰਨਲਿਸਟਮੈਟ-ਆਊਟਸੋਰਸ ਤਾਲਮੇਲ ਕਮੇਟੀ ਵਲੋਂ ਵਿੱਤ ਮੰਤਰੀ ਦੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਦਾ ਐਲਾਨ

ਅਜੀਤ ਡੈਸਕ 15-07-2026
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਇੰਨਲਿਸਟਮੈਂਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ 19 ਜੁਲਾਈ ਦਿਨ ਐਤਵਾਰ ਨੂੰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਰੋਸ ਮਾਰਚ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂ ਸੀਨੀਅਰ ਮੀਤ ਪ੍ਰਧਾਨ ਬਲਵੀਰ ਸ਼ਾਹ, ਜੁਆਇੰਟ ਜਨਰਲ ਸਕੱਤਰ ਕੁਲਦੀਪ ਸਿੰਘ ਜੱਸੜ੍ਹਾਂ, ਖ਼ਜ਼ਾਨਚੀ ਜਸਪਾਲ ਸਿੰਘ ਤੂਰਾਂ, ਸਲਾਹਕਾਰ ਬਲਜਿੰਦਰ ਸਿੰਘ ਮਕਾਰੋਂਪੁਰ, ਬਰਾਂਚ ਪ੍ਰਧਾਨ ਕੁਲਦੀਪ ਸਿੰਘ ਹੁਸੈਨਪੁਰ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਇਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ, ਦਿਹਾੜੀਦਾਰ, ਆਦਿ ਕੈਟਾਗਰੀ ਅਧੀਨ ਠੇਕਾ ਮੁਲਾਜ਼ਮ ਪਿਛਲੇ ਸਾਲਾਂਬੱਧੀ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ। ਲੰਬੇ ਅਰਸੇ ਤੋਂ ਹੀ ਪਿਛਲੀਆਂ ਸਰਕਾਰਾਂ ਸਮੇਤ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਭਾਰਤੀ ਨਿਆਂ ਵਿਵਸਥਾ ਮੁਤਾਬਿਕ ਸਥਾਈ ਸੇਵਾ ਦੇ ਖੇਤਰ ਵਿਚ ਰੁਜ਼ਗਾਰ ਵੀ ਪੱਕਾ ਹੋਣਾ ਚਾਹੀਦਾ ਹੈ ਅਤੇ ਇਸ ਕੰਮ ਖੇਤਰ ਵਿਚ ਤਾਇਨਾਤ ਠੇਕਾ ਆਧਾਰਿਤ ਕਾਮਿਆਂ ਲਈ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਦੇ ਆਧਾਰ ਤੇ ਤਨਖ਼ਾਹ ਦੀ ਅਦਾਇਗੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੁਰੱਖਿਅਤ ਕੰਮ ਖੇਤਰ ਵਿਚ ਯੋਗ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਘਾਤਕ, ਗੈਰ ਘਾਤਕ ਹਾਦਸਿਆਂ ਨਾਲ ਪੀੜਤ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਯੋਗ ਮੁਆਵਜ਼ੇ ਦੀ ਅਦਾਇਗੀ, ਪਰਿਵਾਰ ਦੇ ਇਕ ਮੈਂਬਰ ਲਈ ਪੱਕੀ ਨੌਕਰੀ, ਈ.ਪੀ.ਐਫ.,ਈ.ਐਸ.ਆਈ.ਸੀ. ਸਮੇਤ ਤਮਾਮ ਸਹੂਲਤਾਂ ਦਾ ਪ੍ਰਬੰਧ ਅਤਿ ਜ਼ਰੂਰੀ ਹੈ ਅਤੇ ਇਨ੍ਹਾਂ ਸਹੂਲਤਾਂ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ‘ਪੰਜਾਬ ਕੰਟਰੈਕਚੁਅਲ ਪਰਸੋਨਲ ਬਿੱਲ’ ਵਿਚ ਜਲ ਸਪਲਾਈ ਵਿਭਾਗ ਵਿਚ ਇਨਲਿਸਟਮੈਂਟ ਕੈਟਾਗਰੀ ਅਧੀਨ ਕੰਮ ਕਰਦੇ ਕਾਮਿਆਂ ਨੂੰ ਐਕਟ ਵਿਚੋਂ ਬਹਾਰ ਕੱਢ ਦਿੱਤਾ ਗਿਆ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਇੰਨਲਿਸਟਮੈਟ ਕੈਟਾਗਰੀ ਨੂੰ ਨਵੇਂ ਐਕਟ ਵਿਚ ਸ਼ਾਮਲ ਕੀਤਾ ਜਾਵੇ ਅਤੇ ਇੰਨਲਿਸਟਮੈਟ, ਆਉਟੋਸਰੋਸ, ਠੇਕੇਦਾਰਾਂ, ਸੁਸਾਇਟੀਆਂ, ਕੰਪਨੀਆਂ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਸਬੰਧਿਤ ਵਿਭਾਗਾਂ ’ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਵਰਕਰ ਸੂਬਾ ਪੱਧਰੀ ਰੈਲੀ ਵਿਚ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿਚ ਬਲਜੀਤ ਸਿੰਘ ਬਾਸੀਆਂ, ਹਰਪਾਲ ਸਿੰਘ, ਤਰਸੇਮ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜੇਕਰ ਗੁਰਪ੍ਰੀਤ ਸਿੰਘ ਜੀ.ਪੀ ਹਲਕਾ ਬਸੀ ਪਠਾਣਾਂ ਤੋਂ ‘ਆਪ’ ਦੇ ਉਮੀਦਵਾਰ ਬਣੇ ਤਾਂ ਜਿੱਤ ਯਕੀਨੀ ਹੋਵੇਗੀ-ਲੁਹਾਰ ਮਾਜਰਾ ਅਗਲੀ ਖ਼ਬਰ ਸ਼ਹੀਦ ਜਸਵੰਤ ਸਿੰਘ ਖਾਲੜਾ ’ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਬਿਨਾਂ ਕਿਸੇ ਸੈਂਸਰ ਕੱਟ ਤੋਂ ਸਿਨੇਮਾ ਘਰਾਂ ਵਿਚ ਰਿਲੀਜ਼ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।