10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜੇਕਰ ਗੁਰਪ੍ਰੀਤ ਸਿੰਘ ਜੀ.ਪੀ ਹਲਕਾ ਬਸੀ ਪਠਾਣਾਂ ਤੋਂ ‘ਆਪ’ ਦੇ ਉਮੀਦਵਾਰ ਬਣੇ ਤਾਂ ਜਿੱਤ ਯਕੀਨੀ ਹੋਵੇਗੀ-ਲੁਹਾਰ ਮਾਜਰਾ

ਅਜੀਤ ਡੈਸਕ 15-07-2026
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ)-ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਤੇ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਐਸ.ਸੀ ਵਿੰਗ ਜੇਕਰ ਆਪਣੇ ਪੁਰਾਣੇ ਹਲਕੇ ਬਸੀ ਪਠਾਣਾਂ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ‘ਆਪ’ ਵਲੋਂ ਉਮੀਦਵਾਰ ਬਣਦੇ ਹਨ ਤਾਂ ਉਨ੍ਹਾਂ ਦੀ ਜਿੱਤ ਯਕੀਨੀ ਹੈ। ਇਹ ਦਾਅਵਾ ਰਣਜੀਤ ਸਿੰਘ ਸਾਬਕਾ ਸਰਪੰਚ ਪਿੰਡ ਲੁਹਾਰ ਮਾਜਰਾ ਨੇ ਕਰਦਿਆਂ ਕਿਹਾ ਕਿ ਜੀ.ਪੀ ਇਸ ਤੋਂ ਪਹਿਲਾਂ ਇਸ ਹਲਕੇ ਦੀ ਨੁਮਾਇੰਦੀ ਕਰ ਚੁੱਕੇ ਹਨ ਅਤੇ ਉਹ ਪਿਛਲੇ ਦਸ ਸਾਲ ਤੋਂ ਜ਼ਿਆਦਾ ਸਮੇਂ ਤੋਂ ਹਲਕੇ ਦੇ ਵਸ਼ਿੰਦਿਆਂ ਨਾਲ ਨਿੱਜੀ ਸਾਂਝ ਰੱਖਦੇ ਹੋਏ ਹਰ ਦੁੱਖ-ਸੁੱਖ ਦੇ ਭਾਈਵਾਲ ਰਹੇ ਹਨ। ਜਿਨ੍ਹਾਂ ਪਿਛਲੇ ਸਮੇਂ ਵਿਚ ਆਪਣੇ ਹਲਕੇ ਲਈ ਕੀਤੇ ਕੰਮ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੀਤੇ ਸਾਰਥਿਕ ਉਪਰਾਲੇ ਸਲਾਹੁਣਯੋਗ ਹਨ। ਉਨ੍ਹਾਂ ਕਿਹਾ ਕਿ ਜੀ.ਪੀ ਅਜਿਹੇ ਵਿਧਾਇਕ ਹੋਏ ਹਨ ਜਿਨ੍ਹਾਂ ਦੇ ਹੁੰਦਿਆਂ ਕਦੇ ਵੀ ਹਲਕੇ ਦੇ ਕਿਸੇ ਵੀ ਥਾਣੇ ‘ਚ ਕੋਈ ਰਾਜਨੀਤਿਕ ਭੇਦ ਭਾਵ ਦੇ ਚੱਲਦਿਆਂ ਪੁਲਿਸ ਮੁਕੱਦਮਾ ਦਰਜ ਨਹੀਂ ਹੋਇਆ ਹੋਵੇਗਾ। ਜਦੋਂਕਿ ਇਸ ਗੱਲ ਨੂੰ ਉਨ੍ਹਾਂ ਦੇ ਰਾਜਨੀਤਿਕ ਵਿਰੋਧੀ ਵੀ ਮੰਨਦੇ ਹਨ। ਉਨ੍ਹਾਂ ਕਿਹਾ ਕੇ ਜੀ.ਪੀ ਦੇ ਵਿਧਾਇਕ ਹੁੰਦਿਆਂ ਹਲਕੇ ਦੇ ਕੋਈ ਵੀ ਅਜਿਹੀ ਸੜਕ ਨਹੀਂ, ਜਿਹੜੀ ਨਹੀਂ ਨਵਿਆਈ ਗਈ ਹੋਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਮੰਨਣਾ ਹੈ ਕਿ ਗੁਰਪ੍ਰੀਤ ਸਿੰਘ ਜੀ.ਪੀ ਹੀ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾ ਸਕਦੇ ਹਨ ਨਹੀਂ ਤਾਂ ਆਮ ਆਦਮੀ ਪਾਰਟੀ ਦੀ ਇਸ ਹਲਕੇ ਤੋ ਝੰਡਾ ਝੁੱਲਣਾ ਅਤਿ ਮੁਸ਼ਕਿਲ ਕਾਰਜ ਹੈ।
ਪਿਛਲੀ ਖ਼ਬਰ ਪੰਜਾਬ ਦੇ ਸੁਨਹਿਰੀ ਭਵਿੱਖ ਦੇ ਸੁਪਨੇ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਸਾਕਾਰ-ਕੈਪਟਨ ਜਸਵੰਤ ਬਾਜਵਾ ਅਗਲੀ ਖ਼ਬਰ ਇੰਨਲਿਸਟਮੈਟ-ਆਊਟਸੋਰਸ ਤਾਲਮੇਲ ਕਮੇਟੀ ਵਲੋਂ ਵਿੱਤ ਮੰਤਰੀ ਦੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।