10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬ ਦੇ ਸੁਨਹਿਰੀ ਭਵਿੱਖ ਦੇ ਸੁਪਨੇ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਸਾਕਾਰ-ਕੈਪਟਨ ਜਸਵੰਤ ਬਾਜਵਾ

ਅਜੀਤ ਡੈਸਕ 15-07-2026
ਅਮਲੋਹ, 14 ਜੁਲਾਈ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੁਨਹਿਰੀ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਹੀ ਸਭ ਤੋਂ ਯੋਗ ਵਿਕਲਪ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਸੂਬੇ ਨੇ ਵਿਕਾਸ ਦੇ ਖੇਤਰ ਵਿਚ ਮਹੱਤਵਪੂਰਨ ਤਰੱਕੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਬਾਜਵਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਕਾਨੂੰਨ-ਵਿਵਸਥਾ, ਭ੍ਰਿਸ਼ਟਾਚਾਰ ਅਤੇ ਅਪਰਾਧ ਵਰਗੇ ਮੁੱਦੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੀਆਂ ਗਤੀਵਿਧੀਆਂ ਅਤੇ ਫਿਰੌਤੀ ਦੀਆਂ ਘਟਨਾਵਾਂ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੋਣਗੀਆਂ। ਇਸ ਲਈ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਆਪਣੀਆਂ ਤਿਆਰੀਆਂ ਵਿਚ ਜੁੱਟੀਆਂ ਹੋਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਕੰਮਕਾਜ ਦੀ ਤੁਲਨਾ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਲ ਵਿਕਾਸ ਪੱਖੋਂ ਵਧੇਰੇ ਪ੍ਰਭਾਵਸ਼ਾਲੀ ਰਿਹਾ ਹੈ। ਕੈਪਟਨ ਬਾਜਵਾ ਨੇ ਕਿਹਾ ਕਿ ਜੇ ਪੰਜਾਬ ਨੂੰ ਮੁੜ ਰੰਗਲਾ ਅਤੇ ਖ਼ੁਸ਼ਹਾਲ ਬਣਾਉਣਾ ਹੈ ਤਾਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਮੌਕਾ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਦੀ ਗੱਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਸੋਚ-ਸਮਝ ਕੇ ਫ਼ੈਸਲਾ ਕਰਨ। ਅੰਤ ਵਿਚ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਦੀ ਨਿੱਜੀ ਨਿੰਦਾ ਨਹੀਂ ਕਰ ਰਹੇ, ਸਗੋਂ ਆਪਣੇ ਵਿਚਾਰ ਲੋਕਾਂ ਸਾਹਮਣੇ ਰੱਖ ਰਹੇ ਹਨ ਅਤੇ ਅੰਤਿਮ ਫ਼ੈਸਲਾ ਪੰਜਾਬ ਦੀ ਜਨਤਾ ਦੇ ਹੱਥ ਵਿਚ ਹੈ।
ਪਿਛਲੀ ਖ਼ਬਰ ਨਸ਼ੇ ਦੇ ਟੀਕਿਆਂ ਸਮੇਤ ਕਾਬੂ ਕੀਤੇ 2 ਵਿਅਕਤੀਆਂ ਨੂੰ ਅਦਾਲਤ ਨੇ ਸੁਣਾਈ 12-12 ਸਾਲ ਦੀ ਕੈਦ ਅਗਲੀ ਖ਼ਬਰ ਜੇਕਰ ਗੁਰਪ੍ਰੀਤ ਸਿੰਘ ਜੀ.ਪੀ ਹਲਕਾ ਬਸੀ ਪਠਾਣਾਂ ਤੋਂ ‘ਆਪ’ ਦੇ ਉਮੀਦਵਾਰ ਬਣੇ ਤਾਂ ਜਿੱਤ ਯਕੀਨੀ ਹੋਵੇਗੀ-ਲੁਹਾਰ ਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।