09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਮੁੱਖ ਜ਼ਿੰਮੇਵਾਰੀ-ਬਲਵਿੰਦਰ ਸਿੱਧੂ

ਅਜੀਤ ਡੈਸਕ 15-07-2026
ਅਮਲੋਹ, 14 ਜੁਲਾਈ (ਕੇਵਲ ਸਿੰਘ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਬਲਵਿੰਦਰ ਸਿੰਘ ਸਿੱਧੂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਨਿਆਂ ਅਤੇ ਬਰਾਬਰੀ ਦੀ ਭਾਵਨਾ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਿਤ ਮਾਮਲਿਆਂ ਵਿਚ ਕਮਿਸ਼ਨ ਪੂਰੀ ਗੰਭੀਰਤਾ ਨਾਲ ਕਾਰਵਾਈ ਕਰਦਾ ਹੈ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਾਲ ਬੇਇਨਸਾਫ਼ੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਬੇਝਿਜਕ ਕਮਿਸ਼ਨ ਤੱਕ ਆਪਣੀ ਸ਼ਿਕਾਇਤ ਪਹੁੰਚਾਉਣ। ਬਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਮਾਜ ਵਿਚ ਕਾਨੂੰਨ ਦਾ ਰਾਜ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ ਲਈ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਰੁਕੇ ਕਾਰਜ ਮੁੜ ਸ਼ੁਰੂ ਕਰਨ ਦੇ ਦਿੱਤੇ ਨਿ... ਅਗਲੀ ਖ਼ਬਰ ਪੂਨਮ ਸਿੰਘ ਤੇ ਪਰਮਿੰਦਰ ਕੌਰ ਨੂੰ ਕਾਂਗਰਸ ਹਿਊਮਨ ਰਾਈਟ ਆਰਗੇਨਾਈਜੇਸ਼ਨ ਦਾ ਸਕੱਤਰ ਬਣਨ ’ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।