09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਰੁਕੇ ਕਾਰਜ ਮੁੜ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼

ਅਜੀਤ ਡੈਸਕ 15-07-2026
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਮਨੁੱਖੀ ਅਧਿਕਾਰਾਂ ਦੀ ਪ੍ਰਤੀਕ ਤੇ ਸਾਂਝੀਵਾਲਤਾ ਦਾ ਸੁਨੇਹਾ ਦੇਣ ਵਾਲੀ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨੇੜੇ ਹੀ ਉਸਾਰੇ ਜਾ ਰਹੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਰੁਕੇ ਨਿਰਮਾਣ ਕਾਰਜਾਂ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਪਰੰਤ ਉਨ੍ਹਾਂ ਨੇ ਮਿਊਜ਼ੀਅਮ ਦੇ ਕੰਮ ਨੂੰ ਮੁੜ ਸ਼ੁਰੂ ਕਰਨ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਕਾਰ ਸੇਵਾ ਦਿੱਲੀ ਵਾਲੇ ਬਾਬਾ ਗੁਲਜ਼ਾਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਵੀ ਹਾਜ਼ਰ ਸਨ। ਇੱਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਫ਼ਤਹਿਗੜ੍ਹ ਸਾਹਿਬ ਦੌਰੇ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਗਿਆ, ਇੱਥੋਂ ਤੱਕ ਮੀਡੀਆ ਨੂੰ ਜਾਣਕਾਰੀ ਦੇਣਾ ਵੀ ਮੁਨਾਸਬ ਨਹੀਂ ਸਮਝਿਆ ਗਿਆ।
ਪਿਛਲੀ ਖ਼ਬਰ ਕਿਸਾਨਾਂ ਨੂੰ ਗੰਨੇ ਦੇ ਪੈਸੇ ਨਾ ਮਿਲੇ ਤਾਂ ਦਫ਼ਤਰ ਦਾ ਹੋਵੇਗਾ ਘਿਰਾਓ-ਸੈਦਪੁਰਾ ਅਗਲੀ ਖ਼ਬਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਮੁੱਖ ਜ਼ਿੰਮੇਵਾਰੀ-ਬਲਵਿੰਦਰ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।