09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਾਂਗਰਸ ਆਗੂ ਡਾ. ਨਰੇਸ਼ ਚੌਹਾਨ ਵਲੋਂ ਬਸੀ ਪਠਾਣਾਂ ’ਚ ਗੰਦਗੀ ਦੇ ਢੇਰਾਂ ’ਤੇ ਜਤਾਈ ਚਿੰਤਾ

ਅਜੀਤ ਡੈਸਕ 15-07-2026
ਬਸੀ ਪਠਾਣਾਂ, 14 ਜੁਲਾਈ (ਰਾਜਿੰਦਰ ਸ਼ਰਮਾ)-ਸਥਾਨਕ ਸ਼ਹਿਰ ’ਚ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਵਾਰਡ ਨੰਬਰ 1 ’ਚ ਗੰਦਗੀ ਦੇ ਢੇਰਾਂ ਕਰਕੇ ਹਾਲਾਤ ਬਹੁਤ ਨਾਜ਼ੁਕ ਹੋ ਚੁੱਕੇ ਹਨ ਤੇ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ.ਨਰੇਸ਼ ਚੌਹਾਨ ਨੇ ਵਾਰਡ ਨੰਬਰ 1 ਦਾ ਦੌਰਾ ਕਰਕੇ ਹਾਲਤਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 1 ’ਚ ਧਾਰਮਿਕ ਸਥਾਨ ਮੰਦਰ ਅਤੇ ਸਬ ਜੇਲ੍ਹ ’ਚ ਚੱਲ ਰਹੇ ਸਕੂਲ ਦੇ ਨਜ਼ਦੀਕ ਹੋਣ ਕਰਕੇ ਇਨ੍ਹਾਂ ਗੰਦਗੀ ਦੇ ਢੇਰਾਂ ਨਾਲ ਜਿੱਥੇ ਹਜ਼ਾਰਾਂ ਲੋਕਾਂ ਦੀ ਆਸਥਾ ਨੂੰ ਠੇਸ ਪਹੁੰਚ ਰਹੀ ਹੈ, ਉੱਥੇ ਹੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਕੌਂਸਲ ਅਧਿਕਾਰੀਆਂ ਤੋਂ ਦੁਕਾਨਦਾਰਾਂ ਦੀ ਸੁਵਿਧਾ ਲਈ ਕੇਂਦਰ ਸਰਕਾਰ ਦੇ ਫ਼ੰਡਾਂ ਨਾਲ ਤਿਆਰ ਪਖਾਨੇ ਨੂੰ ਜਲਦੀ ਖੋਲ੍ਹਣ ਦੀ ਅਪੀਲ ਕੀਤੀ ਤਾਂ ਜੋ ਬਾਜ਼ਾਰ ਦੇ ਦੁਕਾਨਦਾਰ ਅਤੇ ਆਮ ਲੋਕ ਇਨ੍ਹਾਂ ਪਖਾਨਿਆਂ ਦਾ ਲਾਭ ਲੈ ਸਕਣ। ਉਨ੍ਹਾਂ ਪ੍ਰਸ਼ਾਸਨ ਤੇ ਨਗਰ ਕੌਂਸਲ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੱਢਿਆ ਜਾਵੇ ਤਾਂ ਜੋ ਹੜਤਾਲ ਖ਼ਤਮ ਹੋ ਸਕੇ ਅਤੇ ਸ਼ਹਿਰ ’ਚ ਸਫ਼ਾਈ ਪ੍ਰਬੰਧ ਮੁੜ ਬਹਾਲ ਹੋਣ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਬਸੀ ਪਠਾਣਾਂ ’ਚ ਮਹਾਂਮਾਰੀ ਫੈਲਣ ਦਾ ਖ਼ਤਰਾ ਵੱਧ ਜਾਵੇਗਾ। ਜਿਸ ਨਾਲ ਆਮ ਲੋਕਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਦੁਕਾਨਦਾਰ ਪ੍ਰਦੀਪ ਸ਼ਰਮਾ, ਰਮੇਸ਼ ਮਲਹੋਤਰਾ, ਮੰਦਰ ਦੇ ਪੁਜਾਰੀ ਪੰਡਿਤ ਲਕਸ਼ਮੀਕਾਂਤ ਝਾਅ, ਸੁਖਵਿੰਦਰ ਸਿੰਘ ਬਾਜਵਾ, ਰਣਜੀਤ ਸਿੰਘ ਸਮੇਤ ਇਲਾਕਾ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਗੰਦਗੀ ਦੀ ਸਫ਼ਾਈ ਕਰਵਾਈ ਜਾਵੇ ਅਤੇ ਸ਼ਹਿਰ ’ਚ ਸਫ਼ਾਈ ਪ੍ਰਬੰਧ ਨੂੰ ਸੁਚਾਰੂ ਬਣਾਇਆ ਜਾਵੇ।
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।