09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 15-07-2026
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਸਰਪ੍ਰਸਤ ਅਵਤਾਰ ਸਿੰਘ ਚੀਮਾ ਤੇ ਰਣਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ। ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਇੱਕਜੁੱਟ ਹੋ ਕੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਜਿਨ੍ਹਾਂ ਵਿਚ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ। 17 ਜੁਲਾਈ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ। ਇਸੇ ਤਰ੍ਹਾਂ 7 ਅਗਸਤ ਨੂੰ ਹੋਣ ਵਾਲੀ ਪੰਜਾਬ ਪੱਧਰੀ ਰੈਲੀ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਸਾਥੀਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ। ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ 23 ਅਗਸਤ ਨੂੰ ਸਤੌਜ ਪਿੰਡ ਵਿਖੇ ਕੀਤੀ ਜਾਣ ਵਾਲੀ ਮਹਾ ਰੈਲੀ ਨੂੰ ਸਫਲ ਬਣਾਉਣ ਲਈ ਮੁਲਾਜ਼ਮਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਸਾਥੀ ਇੰਦਰ ਸਿੰਘ ਆਪਣੇ ਲਗਭਗ 30 ਸਾਥੀਆਂ ਸਮੇਤ ਕਰਮਚਾਰੀ ਦਲ ਛੱਡ ਕੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਿਚ ਸ਼ਾਮਿਲ ਹੋਏ। ਉਨ੍ਹਾਂ ਨੂੰ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਗਿਆ। ਮੀਟਿੰਗ ਵਿਚ ਅਵਤਾਰ ਸਿੰਘ ਚੀਮਾ, ਰਣਦੀਪ ਸਿੰਘ, ਜਸਪਾਲ ਸਿੰਘ ਗਡਹੇੜਾ, ਇੰਦਰ ਸਿੰਘ, ਮਲਕੀਤ ਸਿੰਘ ਸਰਾਓ, ਹਰਪ੍ਰੀਤ ਸਿੰਘ ਬਾਲਪੁਰ, ਗੁਰਮੁਖ ਸਿੰਘ, ਅਸ਼ੋਕ ਕੁਮਾਰ, ਹਰਚੰਦ ਸਿੰਘ ਸੌਂਢਾ ਹੈੱਡ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਮਲਜੀਤ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ, ਸ਼ੇਰ ਸਿੰਘ, ਵਿਕਰਮਜੀਤ ਸਿੰਘ, ਪ੍ਰਲਾਦ ਸਿੰਘ, ਸਰਬਜੀਤ ਸਿੰਘ ਸਮੇਤ ਫੈਡਰੇਸ਼ਨ ਤੇ ਯੂਨੀਅਨ ਦੇ ਸਮੂਹ ਅਹੁਦੇਦਾਰ ਅਤੇ ਮੁਲਾਜ਼ਮ ਸਾਥੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।
ਪਿਛਲੀ ਖ਼ਬਰ ਵਾਹਨਾਂ ਦੇ ਦਸਤਾਵੇਜ਼ ਹਰ ਸਮੇਂ ਸਹੀ ਅਤੇ ਅੱਪਡੇਟ ਰੱਖੇ ਜਾਣ-ਰਿਜਨਲ ਟਰਾਂਸਪੋਰਟ ਅਫ਼ਸਰ ਅਗਲੀ ਖ਼ਬਰ ਕਾਂਗਰਸ ਆਗੂ ਡਾ. ਨਰੇਸ਼ ਚੌਹਾਨ ਵਲੋਂ ਬਸੀ ਪਠਾਣਾਂ ’ਚ ਗੰਦਗੀ ਦੇ ਢੇਰਾਂ ’ਤੇ ਜਤਾਈ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।