09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਡਾਇਟ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਲਿਆ ਭਾਗ

ਅਜੀਤ ਡੈਸਕ 15-07-2026
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਮੌਕੇ ’ਤੇ ਡਾਇਟ ਦੇ ਵਿਦਿਆਰਥੀਆਂ ਵਿਚ ਨਸ਼ਾ ਮੁਕਤ ਸਮਾਜ ਦੇ ਸੰਦੇਸ਼ ਨੂੰ ਪ੍ਰਫੁੱਲਿਤ ਕਰਨ ਲਈ ਜਾਗਰੂਕਤਾ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਕਨਵੀਨਰ ਗੁਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ, ਸਾਖਰਤਾ ਵਿਭਾਗ ਅਤੇ ਵਲੋਂ ਆਯੋਜਿਤ ਇਸ ਨਸ਼ਿਆਂ ਸਬੰਧੀ ਜਾਗਰੂਕਤਾ ਕੁਇਜ਼ ਰਾਹੀਂ ਵਿਦਿਆਰਥੀਆਂ ਨੇ ਨਸ਼ਾ ਰੋਕਥਾਮ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਸੰਬੰਧੀ ਗਿਆਨ ਵਿਚ ਵਾਧਾ ਕੀਤਾ। ਇਸ ਤੋਂ ਉਪਰੰਤ ਡਾ.ਕੁਲਦੀਪ ਸਿੰਘ ਦੀਪ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਡਾਇਟ ਦੇ ਸੀਨੀਅਰ ਲੈਕਚਰਾਰ ਕੰਵਲਦੀਪ ਸਿੰਘ ਸੋਹੀ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ‘ਨਸ਼ਾ ਮੁਕਤ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਵਿਦਿਆਰਥੀਆਂ ਨੇ ਵੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਦਾ ਸੰਕਲਪ ਲਿਆ। ਇਸ ਮੌਕੇ ਡਾਇਟ ਦੇ ਬਾਕੀ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਲੈ ਕੇ ਲੋਕਾਂ ਦੀ ਕਚਹਿਰੀ ’ਚ ਪੁੱਜੇ ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਵਾਹਨਾਂ ਦੇ ਦਸਤਾਵੇਜ਼ ਹਰ ਸਮੇਂ ਸਹੀ ਅਤੇ ਅੱਪਡੇਟ ਰੱਖੇ ਜਾਣ-ਰਿਜਨਲ ਟਰਾਂਸਪੋਰਟ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।