09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਡਾ. ਅਮਰ ਸਿੰਘ ਨੂੰ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਨ ’ਤੇ ਕੀਤਾ ਸਨਮਾਨਿਤ

ਅਜੀਤ ਡੈਸਕ 15-07-2026
ਬਸੀ ਪਠਾਣਾਂ, 14 ਜੁਲਾਈ (ਐਚ.ਐਸ.ਗੌਤਮ, ਰਾਜਿੰਦਰ ਸ਼ਰਮਾ)-ਹਲਕਾ ਬਸੀ ਪਠਾਣਾਂ ਦੀ ਕਾਂਗਰਸ ਟੀਮ ਵਲੋਂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਕਾਂਗਰਸ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਵਲੋਂ ਡਾ. ਅਮਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੈਨੀਫੈਸਟੋ ਹਰ ਵਰਗ ਦੇ ਲੋਕਾਂ ਦੀ ਰਾਇ ਅਤੇ ਸੁਝਾਵਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨਾਂ, ਔਰਤਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਮੈਨੀਫੈਸਟੋ ਵਿਚ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਲੋਕਾਂ ਦੀਆਂ ਅਸਲ ਲੋੜਾਂ ਨੂੰ ਪੂਰਾ ਕਰਨ ਵਾਲਾ ਦਸਤਾਵੇਜ਼ ਤਿਆਰ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਬਲਾਕ ਕਾਂਗਰਸ ਕਮੇਟੀ ਖਮਾਣੋਂ ਦੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ, ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ਅਮੀ ਚੰਦ ਭਟੇੜੀ, ਯੂਥ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੰਗੂ, ਗੋਬਿੰਦ ਰਾਮ ਭਟੇੜੀ, ਗੁਰਮੀਤ ਸਿੰਘ ਬੱਸੀ, ਹਰਭਜਨ ਸਿੰਘ ਮਾਰਵਾ, ਰਮਨਦੀਪ ਭਟੇੜੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਯੂਥ ਕਾਂਗਰਸ ਡਾ. ਮਨੋਹਰ ਸਿੰਘ ਨਾਲ ਮਿਲ ਕੇ ਚੋਣ ਸਰਗਰਮੀਆਂ ਤੇਜ਼ ਕਰੇਗੀ-ਸ਼ਗਨ ਔਜਲਾ ਅਗਲੀ ਖ਼ਬਰ ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਲੈ ਕੇ ਲੋਕਾਂ ਦੀ ਕਚਹਿਰੀ ’ਚ ਪੁੱਜੇ ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।