19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲਣ ’ਤੇ ਵੱਡੀ ਰਾਹਤ ਮਿਲ ਰਹੀ ਹੈ-ਵਿਧਾਇਕ ਲਖਵੀਰ ਸਿੰਘ ਰਾਏ ਪਿੰਡ ਤਰਖਾਣ ਮਾਜਰਾ ਵਿਖੇ ਵਿਧਾਇਕ ਨੇ ਸਿੰਜਾਈ ਲਈ ਨਵੇਂ ਮੋਘੇ ਦਾ ਉਦਘਾਟਨ

ਅਜੀਤ ਡੈਸਕ 16-07-2026
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪਿੰਡ ਤਰਖਾਣ ਮਾਜਰਾ ਵਿਖੇ ਨਰਵਾਣਾ ਨਹਿਰ ’ਚੋਂ ਖੇਤਾਂ ਨੂੰ ਸਿੰਚਾਈ ਲਈ ਲਗਾਏ ਗਏ ਨਵੇਂ ਮੋਘੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਇਹ ਮੋਘਾ ਲੱਗਣ ਨਾਲ ਪਿੰਡ ਮਲਕਪੁਰ ਤੇ ਤਰਖਾਣ ਮਾਜਰਾ ਦੇ 109 ਕਿੱਲਿਆਂ ਨੂੰ ਸਿੰਚਾਈ ਲਈ ਪਾਣੀ ਮਿਲੇਗਾ ਤੇ ਕਿਸਾਨਾਂ ਨੂੰ ਇਸਦਾ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਸੁਹਿਰਦ ਹਨ, ਜਿਨ੍ਹਾਂ ਦੁਆਰਾ ਪਾਣੀ ਦੇ ਪੱਧਰ ਨੂੰ ਹੇਠੋਂ ਡਿੱਗਣ ਤੋਂ ਬਚਾਇਆ ਜਾ ਰਿਹਾ ਹੈ ਤੇ ਕਿਸਾਨਾਂ ਲਈ ਪਿੰਡ ਦੇ ਸੂਇਆਂ ਤੇ ਨਹਿਰਾਂ ’ਚੋਂ ਸਿੰਚਾਈ ਲਈ ਮੋਘਿਆਂ ਨੂੰ ਲਗਾਇਆ ਜਾ ਰਿਹਾ ਹੈ, ਜਿਸ ਸਦਕਾ ਸੂਬੇ ਦੇ ਕਿਸਾਨਾਂ ’ਚ ਖ਼ੁਸ਼ੀ ਦੀ ਲਹਿਰ ਹੈ। ਵਿਧਾਇਕ ਰਾਏ ਨੇ ਦੱਸਿਆ ਕਿ 2022 ਤੋਂ ਪਹਿਲਾਂ ਕਿਸਾਨਾਂ ਨੂੰ ਸਿੰਚਾਈ ਲਈ ਨਹਿਰਾਂ ਦਾ ਨਾਮਾਤਰ ਪਾਣੀ ਹੀ ਮਿਲਦਾ ਸੀ ਤੇ ‘ਆਪ’ ਸਰਕਾਰ ਆਉਣ ਤੇ ਲੋਕ ਵੱਡੀ ਪੱਧਰ ਤੇ ਨਹਿਰੀ ਪਾਣੀ ਨੂੰ ਸਿੰਚਾਈ ਲਈ ਇਸਤੇਮਾਲ ਕਰ ਰਹੇ ਹਨ, ਜਿਸ ਸਦਕਾ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਸਹੀ ਹੱਕ ਮਿਲ ਰਹੇ ਹਨ। ਇਸ ਮੌਕੇ ਇਲਾਕਾ ਵਾਸੀਆਂ ਵਲੋਂ ਸਿੰਚਾਈ ਲਈ ਨਵਾਂ ਮੋਘਾ ਲਗਾਏ ਜਾਣ ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ’ਤੇ ਦਵਿੰਦਰ ਸਿੰਘ ਗਰੇਵਾਲ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ, ਜਤਿੰਦਰ ਸਿੰਘ ਮਲਕਪੁਰ, ਰਾਜਵਿੰਦਰ ਸਿੰਘ, ਅਮਨਜੋਤ ਸਿੰਘ, ਗੁਰਮੀਤ ਸਿੰਘ ਮਿੱਤਾ, ਮਲਵਿੰਦਰ ਸਿੰਘ, ਮਹਿੰਦਰ ਸਿੰਘ, ਕੁਲਦੀਪ ਸਿੰਘ, ਸਤਿੰਦਰ ਸਿੰਘ, ਗੁਰਚਰਨ ਸਿੰਘ, ਸਤਨਾਮ ਸਿੰਘ ਸੱਤੀ, ਦਲਜੀਤ ਸਿੰਘ, ਭਜਨ ਸਿੰਘ, ਕੁਲਵਿੰਦਰ ਸਿੰਘ ਕਾਲਾ, ਧਰਮਵੀਰ ਸਿੰਘ, ਹਰਜੀਤ ਸਿੰਘ, ਬਿਕਰਮਜੀਤ ਸਿੰਘ ਵਿੱਕੀ, ਗੁਰਮੀਤ ਸਿੰਘ, ਹਰਦੀਪ ਸਿੰਘ ਜੱਲ੍ਹਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਨੇ ਆਰਟੀਫਿਸ਼ਲ ਇੰਟੈਲੀਜੈਂਸ, ਖੋਜ, ਨਵੇਂ ਅਧਿਆਪਨ ਢੰਗਾਂ ਤੇ ਨਵੀਨਤਾ ਸੰਬੰਧੀ ਫੈਕਲਟੀ ਦੀਆਂ ਯ... ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਸਰਚ ਆਪ੍ਰੇਸ਼ਨ 1930 ਕੇਸ ਦਰਜ, 413...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।