18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪਿੰਡ ਡਡਹੇੜੀ ਵਿਚ ਸਾਲਾਨਾ ਤੀਜ ਪ੍ਰੋਗਰਾਮ 19 ਨੂੰ-ਸੇਖੋਂ

ਅਜੀਤ ਡੈਸਕ 16-07-2026
ਮੰਡੀ ਗੋਬਿੰਦਗੜ੍ਹ, 15 ਜੁਲਾਈ (ਇਕਬਾਲਦੀਪ ਸੰਧੂ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ 19 ਜੁਲਾਈ ਦਿਨ ਐਤਵਾਰ ਨੂੰ ਸਾਲਾਨਾ ਤੀਜ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਬੀਬੀ ਰਣਜੀਤ ਕੌਰ ਗਰੇਵਾਲ ਪਤਨੀ ਸਵਰਨਜੀਤ ਸਿੰਘ ਗਰੇਵਾਲ ਅਮਰੀਕਾ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਪ੍ਰੋਗਰਾਮ ਵਿਚ ਬੀਬੀ ਮਨਜੀਤ ਕੌਰ ਪਤਨੀ ਫੋਰਮੈਨ ਬਲਬੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਮੁੱਖ ਮਹਿਮਾਨ ਹੋਣਗੇ, ਜਦੋਂਕਿ ਪ੍ਰਭਾ ਵਰਮਾ ਪਤਨੀ ਨਿਰਮਲ ਵਰਮਾ ਤੇ ਹਰ ਜਗੀਰ ਕੌਰ ਪਤਨੀ ਅਵਤਾਰ ਸਿੰਘ ਨਨਕਾਣੇ ਵਾਲੇ ਵਿਸ਼ੇਸ਼ ਮਹਿਮਾਨ ਹੋਣਗੇ। ਸੇਖੋਂ ਨੇ ਦੱਸਿਆ ਕਿ ਪ੍ਰੋਗਰਾਮ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਸਰਕਾਰੀ ਹਾਈ ਸਕੂਲ ਡਡਹੇੜੀ ਵਿਚ ਹੋਵੇਗਾ। ਇਸ ਮੌਕੇ ’ਤੇ ਖੀਰ ਪੁਰੀਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ’ਤੇ ਬਲਦੀਪ ਸਿੰਘ ਡਿੰਪਲ ਸੰਧੂ, ਬਲਵਿੰਦਰ ਸਿੰਘ ਖ਼ਾਲਸਾ, ਜਸਮੇਲ ਸਿੰਘ, ਕੰਵਲਜੀਤ ਸਿੰਘ, ਗੁਰਤੇਜ ਸਿੰਘ, ਪ੍ਰਦੀਪ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਸੰਦੀਪ ਸਿੰਘ, ਅਮਰਜੀਤ ਕੌਰ, ਗੁਰਵਿੰਦਰ ਕੌਰ, ਗੁਰਮੀਤ ਕੌਰ, ਅਮਨਦੀਪ ਕੌਰ, ਹਰਦੀਪ ਕੌਰ, ਰੁਪਿੰਦਰ ਕੌਰ, ਗੁਰਦੇਵ ਸਿੰਘ ਸੰਧੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ‘ਮਸਨੂਈ ਬੁੱਧੀ ਦੇ ਸੰਦਾਂ’ ’ਤੇ ਕੀਤਾ ਪੰਜ-ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ ਅਗਲੀ ਖ਼ਬਰ ਮੱਛੀ ਪਾਲਣ ਕਿੱਤੇ ਨੂੰ ਅਪਣਾ ਕੇ ਕਿਸਾਨ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਦੇ ਹਨ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।