13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ

ਅਜੀਤ ਡੈਸਕ 17-07-2026
ਬਸੀ ਪਠਾਣਾਂ, 16 ਜੁਲਾਈ (ਪੱਤਰ ਪ੍ਰੇਰਕ)-ਹਲਕਾ ਬਸੀ ਪਠਾਣਾਂ ਅਧੀਨ ਪੈਂਦੇ ਡੇਰਾ ਬਾਬਾ ਪੁਸ਼ਪਾਨੰਦ ਮੁੱਲਾਂਪੁਰ (ਉਦਾਸੀਨ ਸੰਪਰਦਾ) ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਸ਼ਰਧਾ ਨਾਲ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ। ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਬਲਵਿੰਦਰ ਦਾਸ ਨੇ ਕਿਹਾ ਕਿ ਹਰ ਵਿਅਕਤੀ ਆਪਣੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਪਾਲਣਾ-ਪੋਸ਼ਣਾ ਲਈ ਯਤਨ ਕਰਦਾ ਹੈ, ਪਰ ਦੂਜੇ ਪਾਸੇ ਡੇਰੇ ਤੇ ਧਾਰਮਿਕ ਸੰਸਥਾਵਾਂ ਸਮਾਜ ਸੇਵਾ ਅਤੇ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਉਦਮ ਕਰਦੇ ਹਨ। ਉਨ੍ਹਾਂ ਕਿਹਾ ਕਿ ਡੇਰੇ ਅਤੇ ਧਾਰਮਿਕ ਸੰਸਥਾਨ ਉਹ ਕਾਲਜ ਤੇ ਯੂਨੀਵਰਸਿਟੀਆਂ ਹਨ ਜਿੱਥੇ ਸਚਿਆਰੇ ਮਨੁੱਖ ਦੀ ਘਾੜਤ ਘੜੀ ਜਾਂਦੀ ਹੈ। ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ ’ਤੇ ਚੱਲਣ, ਮਨੁੱਖਤਾ ਦੀ ਸੇਵਾ ਕਰਨ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਵੀ ਦਿੱਤਾ। ਸਮਾਗਮ ਦੌਰਾਨ ਡੇਰੇ ਦੇ ਮੁਖੀ ਸੰਤ ਬਾਬਾ ਬਲਵਿੰਦਰ ਦਾਸ ਨੇ ਗੁਰਮਤਿ ਸਮਾਗਮ ਵਿਚ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਵੱਖ-ਵੱਖ ਡੇਰਿਆਂ ਦੇ ਮੁਖੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਦਾ ਅਨੰਦ ਮਾਣਿਆ। ਸਮਾਗਮ ਦੇ ਅੰਤ ਵਿਚ ਮਾਲ੍ਹ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ।
ਪਿਛਲੀ ਖ਼ਬਰ ਮਨਰੇਗਾ ਕਰਮਚਾਰੀਆਂ ਤੇ ਮਜ਼ਦੂਰਾਂ ’ਤੇ ਲਾਠੀਚਾਰਜ ਕਰਨਾ ਮੰਦਭਾਗਾ-ਮੁਸਤਾਫ਼ਾਬਾਦ ਅਗਲੀ ਖ਼ਬਰ ਡੀ. ਸੀ. ਵਲੋਂ ਸੌ ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ. ਐੱਲ. ਓ. ਪੂਨਮ ਰਾਣੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।