13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 18-07-2026
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਖ਼ਾਲਸਾ ਬੁੰਗਾ ਨੇੜੇ ਰੇਲਵੇ ਫਾਟਕ ਫ਼ਤਹਿਗੜ੍ਹ ਸਾਹਿਬ ਵਿਖੇ ਗਿਆਨੀ ਜਸਪਾਲ ਸਿੰਘ ਤਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਸਾਲਾਨਾ ਸਮਾਗਮ ਕਰਵਾਉਣ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਉਪਰੰਤ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਾਰ ਇਹ ਸਮਾਗਮ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ 5 ਸਤੰਬਰ ਨੂੰ ਕਰਵਾਇਆ ਜਾਵੇਗਾ। ਜਿਸ ਵਿਚ ਸਵੇਰੇ 8 ਵਜੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਵਿਚ ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗਿਆਨੀ ਦਿੱਤ ਸਿੰਘ ਦੇ ਜੀਵਨ ਬਾਰੇ ਵਿਚਾਰਾਂ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਮੈਡੀਕਲ ਚੈੱਕਅਪ ਕੈਂਪ ਤੇ ਪਹਿਲੀ ਤੋਂ ਬਾਰ੍ਹਵੀਂ ਕਲਾਸ ਤੱਕ ਅੱਵਲ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਾਮਵਰ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਵਿਚ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਨਾਮ ਸਿੰਘ ਬਿਜਲੀ, ਅਵਤਾਰ ਸਿੰਘ ਲਟੌਰ, ਹਰਪਾਲ ਸਿੰਘ ਚਾਹਲ ਜਨਰਲ ਸਕੱਤਰ ਸੰਸਥਾ, ਗੁਰਮੀਤ ਸਿੰਘ ਨਾਨੋਵਾਲ ਮੀਤ ਪ੍ਰਧਾਨ, ਰਣਜੀਤ ਸਿੰਘ ਦੁਲਵਾਂ, ਸਵਰਨ ਸਿੰਘ ਮੁਸਤਫਾਬਾਦ ਜਨਰਲ ਸਕੱਤਰ ਟਰੱਸਟ, ਜਰਨੈਲ ਸਿੰਘ ਮਨੈਲੀ, ਮਾਸਟਰ ਸਤਵੰਤ ਸਿੰਘ ਕਲੌੜ, ਹੰਸ ਰਾਜ ਦਰੋਗ਼ਾ, ਡਾ. ਸੁਰਿੰਦਰ ਸਿੰਘ, ਤਰਲੋਚਨ ਸਿੰਘ ਫ਼ੌਜੀ, ਸ਼ਿੰਦਰ ਸਿੰਘ ਹਰਨਾਮ ਨਗਰ, ਪਰਗਟ ਸਿੰਘ, ਸਿਮਰਤ ਕੌਰ ਝਾਂਮਪੁਰ, ਮਨਜੀਤ ਕੌਰ ਰੰਧਾਵਾ, ਰਣਧੀਰ ਸਿੰਘ ਤਾਨ, ਸੁਖਵਿੰਦਰ ਸਿੰਘ ਤਰਖਾਣ ਮਾਜਰਾ, ਮਹਿੰਦਰ ਸਿੰਘ ਉੱਚਾ ਪਿੰਡ, ਨਰਿੰਦਰ ਸਿੰਘ, ਇਤਿਹਾਸਕਾਰ ਭਗਤ ਸਿੰਘ ਸਰੋਆ, ਰਣਜੋਧ ਸਿੰਘ, ਸੁਦਾਗਰ ਸਿੰਘ ਭੁੱਟਾ, ਮਹਿੰਦਰ ਸਿੰਘ ਸਿਰਕੱਪੜਾ, ਦਰਸ਼ਨ ਸਿੰਘ ਸੰਗਤਪੁਰ ਸੋਢੀਆਂ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਅਮਲੋਹ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੀ ਕਮੇਟੀ ਵਲੋਂ ਸਰਕਾਰੀ ਸਕੂਲ ਨੂੰ ਐਲ. ਈ. ਡੀ. ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।