13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਹਲਕਾ ਅਮਲੋਹ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਗੈਰੀ ਬੜਿੰਗ

ਅਜੀਤ ਡੈਸਕ 18-07-2026
ਅਮਲੋਹ, 17 ਜੁਲਾਈ (ਕੇਵਲ ਸਿੰਘ/ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਪਿੰਡ ਮਾਨਗੜ੍ਹ ਵਿਖੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪ੍ਰਧਾਨ ਯਾਦਵਿੰਦਰ ਸਿੰਘ ਤੇ ਸਰਪੰਚ ਜਸਮੇਲ ਸਿੰਘ ਵਲੋਂ ਪਿੰਡ ਦੀਆਂ ਸਮੱਸਿਆਵਾਂ ਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਿਧਾਇਕ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਵਿਧਾਇਕ ਨੇ ਕਿਹਾ ਕਿ ਪਿੰਡ ਮਾਨਗੜ੍ਹ ਨੂੰ ਵਿਕਾਸ ਪੱਖੋਂ ਮੋਹਰੀ ਪਿੰਡ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਰ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਵਿਕਾਸ ਕਾਰਜ ਤਰਜੀਹ ਦੇ ਆਧਾਰ ’ਤੇ ਕਰਵਾਏ ਜਾਣਗੇ। ਇਸ ਮੌਕੇ ਵਿਧਾਇਕ ਸਮੇਤ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਅਤੇ ਹਲਕਾ ਕੁਆਰਡੀਨੇਟਰ ਇਕਬਾਲ ਸਿੰਘ ਰਾਏ ਦਾ ਪ੍ਰਧਾਨ ਯਾਦਵਿੰਦਰ ਸਿੰਘ, ਸਰਪੰਚ ਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਸਾਹੀ, ਸਰਬਜੀਤ ਸਿੰਘ ਪੰਚ, ਹਰਵਿੰਦਰ ਸਿੰਘ ਪੰਚ, ਰਾਜਿੰਦਰ ਸਿੰਘ ਬੌਬੀ, ਸਕੀਆਂ ਰਜਨੀ, ਸੀਮਾ, ਨਿਸ਼ੀ ਸ਼ਰਮਾ, ਨਰਿੰਦਰ ਕੌਰ, ਅਮਨ ਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਚ ਉਦਯਮਿਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਅਗਲੀ ਖ਼ਬਰ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।