13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਸਿਵ ਰਿਵੀਜ਼ਨ-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਅਜੀਤ ਡੈਸਕ 18-07-2026
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਰਾਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਅਕਤੂਬਰ, 2026 ਦੇ ਆਧਾਰ ’ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ ਲਈ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 3 ਅਗਸਤ ਤੱਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ ਜਾਂ ਇਤਰਾਜ਼ ਹੋਵੇ ਤਾਂ ਉਹ ਨਿਰਧਾਰਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ. ਐਲ. ਓ. ਰਾਹੀਂ ਜ਼ਰੂਰ ਦਰਜ ਕਰਵਾਉਣ।
ਪਿਛਲੀ ਖ਼ਬਰ ਧਿਆਨੂੰ ਮਾਜਰਾ ਵਿਖੇ ਗੁਰਮਤਿ ਸਮਾਗਮ 20 ਨੂੰ-ਸੰਤ ਬਾਬਾ ਬਲਵੀਰ ਸਿੰਘ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਚ ਉਦਯਮਿਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।