13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਬੱਚਿਆਂ ਨੂੰ ਛੋਟੀ ਉਮਰ ’ਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਮਾਪੇ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਅਜੀਤ ਡੈਸਕ 18-07-2026
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਮਨਪ੍ਰੀਤ ਸਿੰਘ)-ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵਲੋਂ ਚੁੰਨੀ-ਮੋਰਿੰਡਾ ਆਨ-ਰੋਡ ਫ਼ਤਹਿਗੜ੍ਹ ਸਾਹਿਬ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਕੁੱਲ 7 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਬੱਸਾਂ ’ਚ 5 ਬੱਸਾਂ ਵਿਚ ਲੇਡੀ ਅਟੈਂਡੇਟ ਦਾ ਨਾ ਹੋਣਾ, ਬੱਸ ਦਾ ਪਾਲਿਸੀ ਅਨੁਸਾਰ ਅਣਫਿੱਟ ਹੋਣਾ ਅਤੇ ਬੱਸਾਂ ਵਿਚ ਫਸਟ ਏਡ ਬਾਕਸ ਆਦਿ ਨਾ ਹੋਣ ਕਾਰਨ ਚਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਇਹ ਬਹੁਤ ਜ਼ਰੂਰੀ ਹੋ ਜਾਂਦਾ ਹੈ ਕਿ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਛੋਟੀ ਉਮਰ ’ਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਤੇ ਜਿਹੜੀਆਂ ਸਕੂਲੀ ਬੱਸਾਂ ਵਿਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਇਸ ਮੌਕੇ ਮਨਿੰਦਰ ਸਿੰਘ ਅਸਿਸਟੈਂਟ ਰਿਜਨਲ ਟਰਾਂਸਪੋਰਟ ਅਫਸਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਰੇਗਾ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਤੇ ਅੱਥਰੂ ਗੈਸ ਦੇ ਹਮਲੇ ਨਿੰਦਣਯੋਗ ਕਾਰਵਾਈ-ਪਰਵੀਨ ਰਾਣਾ ਅਗਲੀ ਖ਼ਬਰ ਪੰਜਾਬ ਸਰਕਾਰ ਕਸ਼ਯਪ ਮਹਿਰਾ ਸਮਾਜ ਦੀ ਬਿਹਤਰੀ ਲਈ ਭਲਾਈ ਬੋਰਡ ਦਾ ਗਠਨ ਕਰੇ-ਚੇਅਰਮੈਨ ਸੁਖਦੇਵ ਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।