12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਿਹਤ ਵਿਭਾਗ ਵਲੋਂ ਹਸਪਤਾਲਾਂ, ਕਲੀਨਿਕਾਂ ਤੇ ਦਫ਼ਤਰਾਂ ’ਚ ਡੇਂਗੂ ਵਿਰੋਧੀ ਗਤੀਵਿਧੀਆਂ

ਅਜੀਤ ਡੈਸਕ 18-07-2026
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ‘ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ ਅਤੇ ਦਫ਼ਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਡੇਂਗੂ ਵਿਰੋਧੀ ਟੀਮਾਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਡੇਂਗੂ ਤੋਂ ਬਚਣ ਲਈ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਡੇਂਗੂ ਦਾ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ ਇਸ ਲਈ ਗਮਲਿਆਂ, ਕੂਲਰਾਂ, ਫ਼ਰਿਜ ਦੀ ਟਰੇਅ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ, ਮੱਛਰ ਭਜਾਊ ਕਰੀਮਾਂ, ਜਾਲੀਦਾਰ ਦਰਵਾਜ਼ੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਅਤੇ ਡਾ ਸੰਪੰਨ ਅਤਰੀ ਵਲੋਂ ਸਰਹਿੰਦ ਤੇ ਫ਼ਤਹਿਗੜ੍ਹ ਸਾਹਿਬ ਦੇ ਵੱਖ ਵੱਖ ਖੇਤਰਾਂ ਦੀ ਚੈਕਿੰਗ ਕੀਤੀ ਗਈ ਜਦਕਿ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਦੇ ਨਾਲ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆਤੇ ਮੱਛਰ ਮਾਰਨ ਵਾਲੀ ਸਪਰੇ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਡੇਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਜਗਰੂਪ ਸਿੰਘ, ਗੁਰਪ੍ਰੀਤ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਨਿੰਦਣਯੋਗ-ਰਾਮਗੜ੍ਹ, ਜੀਤੀ ਅਗਲੀ ਖ਼ਬਰ ਨਰੇਗਾ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਤੇ ਅੱਥਰੂ ਗੈਸ ਦੇ ਹਮਲੇ ਨਿੰਦਣਯੋਗ ਕਾਰਵਾਈ-ਪਰਵੀਨ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।