06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸ਼ਰਾਬ ਦੀਆਂ ਪੇਟੀਆਂ ਸਮੇਤ ਕਾਰ ਸਵਾਰ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ

ਅਜੀਤ ਡੈਸਕ 20-07-2026
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਥਾਣਾ ਬਡਾਲੀ ਆਲਾ ਸਿੰਘ ਅਧੀਨ ਪੈਂਦੀ ਪੁਲਿਸ ਚੌਕੀ ਖੇੜਾ ਦੀ ਪੁਲਿਸ ਪਾਰਟੀ ਵਲੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ 31 ਪੇਟੀਆਂ ਸ਼ਰਾਬ ਠੇਕਾ ਦੇਸੀ ਮਾਅਰਕਾ 111 ਏ. ਸੀ. ਈ. ਵਿਸਕੀ ਤੇ 7 ਪੇਟੀਆਂ ਸੰਤਰਾ ਮਸਾਲੇਦਾਰ ਦੇਸੀ ਸ਼ਰਾਬ ਠੇਕਾ ਮਾਰਕਾ ਚੰਡੀਗੜ੍ਹ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸੰਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸਰਕਲ ਬਸੀ ਪਠਾਣਾ ਦੇ ਡੀ. ਐਸ. ਪੀ. ਰਾਜ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਣਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਭੈੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਖੇੜਾ ਦੇ ਸਾਹਮਣੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਜਿਸ ਦੌਰਾਨ ਬਡਾਲੀ ਆਲਾ ਸਿੰਘ ਵਾਲੇ ਪਾਸਿਉਂ ਆ ਰਹੀ ਇਕ ਕਾਰ ਨੰਬਰ ਪੀ.ਬੀ-01ਡੀ-8459, ਜੋ ਸਾਧੂਗੜ੍ਹ ਵੱਲ ਨੂੰ ਜਾ ਰਹੀ ਸੀ, ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਸਵਾਰ ਚਾਲਕ ਤੇ ਇਕ ਹੋਰ ਵਿਅਕਤੀ ਨੇ ਕਾਰ ’ਚੋਂ ਉੱਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਦੋਨੋਂ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪੁੱਛਗਿੱਛ ਦੌਰਾਨ ਪਛਾਣ ਲਵਲੀ ਘਈ ਵਾਸੀ ਗਿੱਲ ਰੋਡ ਮੋਗਾ ਤੇ ਗੁਰਸੇਵਕ ਸਿੰਘ ਵਾਸੀ ਪਿੰਡ ਧੱਲੇਕੇ ਥਾਣਾ ਘੱਲ ਕਲਾਂ ਜ਼ਿਲ੍ਹਾ ਮੋਗਾ ਵਜੋਂ ਹੋਈ। ਡੀ. ਐਸ. ਪੀ. ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਦੁਆਰਾ ਪੁੱਛਣ ’ਤੇ ਉਕਤ ਵਿਅਕਤੀਆਂ ਨੇ ਦੱਸਿਆ ਕਿ ਕਾਰ ਵਿਚ 31 ਪੇਟੀਆਂ ਸ਼ਰਾਬ ਠੇਕਾ ਦੇਸੀ ਮਾਅਰਕਾ 111 ਏ. ਸੀ. ਈ. ਵਿਸਕੀ ਤੇ 7 ਪੇਟੀਆਂ ਸੰਤਰਾ ਮਸਾਲੇਦਾਰ ਦੇਸੀ ਸ਼ਰਾਬ ਠੇਕਾ ਮਾਰਕਾ ਚੰਡੀਗੜ੍ਹ ਲੋਡ ਹਨ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵਲੋਂ ਤੁਰੰਤ ਬਲਦੇਵ ਸਿੰਘ ਐਕਸਾਈਜ਼ ਇੰਸਪੈਕਟਰ ਸਰਕਲ ਬਸੀ ਪਠਾਣਾਂ ਨੂੰ ਫ਼ੋਨ ਕਰਕੇ ਮੌਕੇ ’ਤੇ ਬੁਲਾਇਆ ਗਿਆ, ਜਿਨ੍ਹਾਂ ਦੀ ਹਾਜ਼ਰੀ ਵਿਚ ਕਾਰ ਵਿਚੋਂ ਉਕਤ ਸ਼ਰਾਬ ਦੀ ਬਰਾਮਦਗੀ ਹੋਈ। ਜਿਸ ਦੌਰਾਨ ਉਕਤ ਦੋਵੇਂ ਵਿਅਕਤੀ ਪੁਲਿਸ ਤੇ ਐਕਸਾਈਜ਼ ਵਿਭਾਗ ਨੂੰ ਮੌਕੇ ’ਤੇ ਇੰਨੀ ਮਾਤਰਾ ਵਿਚ ਸ਼ਰਾਬ ਰੱਖਣ ਸੰਬੰਧੀ ਕੋਈ ਲਾਇਸੈਂਸ ਜਾਂ ਪਰਮਿਟ ਨਹੀਂ ਵਿਖਾ ਸਕੇ। ਜਿਸ ਮਗਰੋਂ ਪੁਲਿਸ ਨੇ ਕਾਰਵਾਈ ਕਰਦਿਆਂ ਕਾਰ ਤੇ ਸ਼ਰਾਬ ਦੀਆਂ ਪੇਟੀਆਂ ਨੂੰ ਕਬਜ਼ੇ ਵਿਚ ਲੈ ਕੇ ਦੋਵੇਂ ਵਿਅਕਤੀਆਂ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ। ਜਿਨ੍ਹਾਂ ਦੇ ਖ਼ਿਲਾਫ਼ ਪੁਲਿਸ ਨੇ ਧਾਰਾ 61-78/1/14 ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਥਾਣਾ ਬਡਾਲੀ ਆਲਾ ਸਿੰਘ ਦੇ ਐਸ. ਐਚ. ਓ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ, ਖੇੜਾ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਲਈ ਯੂਥ ਵਿੰਗ ਨੇ ਕੱਸੀ ਕਮਰ-ਹਰਪ੍ਰੀਤ ਸਿੰਘ ਵਿੱਕੀ ਚਾਹਲ ਬਲਾਕ ਪੱਧਰ ’ਤੇ ਲਾਮਬੰਦੀ ਮੁਹਿੰਮ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਜਲਦ ਕੀਤਾ ਜਾਵੇਗਾ ਐਲਾਨ-ਬਾਪੂ ਤਰਸੇਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।