06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਗੁਰੂ ਕ੍ਰਿਪਾ ਸੇਵਾ ਸੰਸਥਾਨ ਸਰਹਿੰਦ ਨੇ ਲਗਾਇਆ ਖ਼ੂਨਦਾਨ ਕੈਂਪ 53 ਵਿਅਕਤੀਆਂ ਨੇ ਸਵੈ ਇੱਛਾ ਨਾਲ ਕੀਤਾ ਖ਼ੂਨਦਾਨ

ਅਜੀਤ ਡੈਸਕ 20-07-2026
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਗੁਰੂ ਕ੍ਰਿਪਾ ਸੇਵਾ ਸੰਸਥਾਨ ਸਰਹਿੰਦ ਵਲੋਂ ਵਿਸ਼ਵ ਜਾਗ੍ਰਿਤੀ ਮਿਸ਼ਨ ਦੇ ਸਹਿਯੋਗ ਨਾਲ ਸਿਨੇਮਾ ਰੋਡ ਸਥਿਤ ਸੰਸਥਾਨ ਦੇ ਵਿਹੜੇ ਖ਼ੂਨਦਾਨ ਕੈਂਪ ਲਗਾਇਆ, ਜਿਸ ਦੌਰਾਨ 53 ਵਿਅਕਤੀਆਂ ਨੇ ਸਵੈ ਇੱਛਾ ਨਾਲ ਖ਼ੂਨਦਾਨ ਕਰਕੇ ਕੈਂਪ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਮੁੱਖ ਮਹਿਮਾਨ ਕਰੁਣ ਗੁਪਤਾ ਐਸ. ਡੀ. ਐਮ. ਫ਼ਤਹਿਗੜ੍ਹ ਸਾਹਿਬ ਨੇ ਗੁਰੂ ਕ੍ਰਿਪਾ ਸੇਵਾ ਸੰਸਥਾਨ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਯਮਿਤ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਹਰ ਯੋਗ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖ਼ੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਕੈਂਪ ਦੌਰਾਨ ਦਾਨ ਕੀਤੀ ਖ਼ੂਨ ਦੀ ਇਕ ਬੂੰਦ ਵੀ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਦੇ ਕੰਮ ਆ ਸਕਦੀ ਹੈ। ਉਨ੍ਹਾਂ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਸਮਾਗਮ ਦੌਰਾਨ ਇਕ ਬੂਟਾ ਵੀ ਲਗਾਇਆ। ਇਸ ਮੌਕੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਬਲੱਡ ਬੈਂਕ ਟੀਮ ਵਲੋਂ ਡਾ. ਪੁਨੀਤ ਗਰਗ ਦੀ ਦੇਖ-ਰੇਖ ਹੇਠ ਸਵੈਇੱਛਿਤ ਖ਼ੂਨਦਾਨੀਆਂ ਪਾਸੋਂ ਖ਼ੂਨ ਦੇ ਯੂਨਿਟ ਇੱਕਤਰਤ ਕੀਤੇ। ਸੰਸਥਾ ਦੇ ਪ੍ਰਧਾਨ ਅਸ਼ਵਨੀ ਗਰਗ ਨੇ ਖ਼ੂਨਦਾਨੀਆਂ, ਮੁੱਖ ਮਹਿਮਾਨ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵਾ ਦੇ ਕਾਰਜ ਪਰਮ ਪੂਜਯ ਸ੍ਰੀ ਸਿਧਾਂਸ਼ੂੰ ਮਹਾਰਾਜ ਦੇ ਅਸ਼ੀਰਵਾਦ ਨਾਲ ਚਲਾਏ ਜਾ ਰਹੇ ਹਨ। ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਰਿਫਰੈਸ਼ਮੈਂਟ ਤੋਂ ਇਲਾਵਾ ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਸਕੱਤਰ ਡਾ. ਹਿਤੇਂਦਰ ਸੂਰੀ ਨੇ ਕਿਹਾ ਕਿ ਪਰਮ ਪੂਜਯ ਸ੍ਰੀ ਸੁਧਾਂਸ਼ੂ ਜੀ ਮਹਾਰਾਜ ਦਾ ਸੰਦੇਸ਼ ਹੈ ਕਿ ‘ਜਿਉਂਦੇ ਜੀ ਖ਼ੂਨਦਾਨ, ਮਰਨ ਉਪਰੰਤ ਨੇਤਰਦਾਨ’ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਅਸ਼ਵਨੀ ਗਰਗ, ਡਾ. ਹਿਤੇਂਦਰ ਸੂਰੀ, ਡਾ. ਦੀਪਿਕਾ ਸੂਰੀ, ਜਗਦੀਸ਼ ਵਰਮਾ, ਅਸ਼ੋਕ ਬਾਂਸਲ, ਪ੍ਰਵੀਨ ਗਰਗ, ਸੁਰਿੰਦਰ ਭਾਰਦਵਾਜ, ਅਮਰੇਸ਼ ਜਿੰਦਲ, ਦੀਪਕ ਗੁਪਤਾ, ਵਿਜੈ ਪਾਠਕ, ਅਸ਼ਵਨੀ ਸਿੰਘੀ, ਰਾਕੇਸ਼ ਗੁਪਤਾ, ਸੁਨੀਲ ਵਰਮਾ, ਵਿਨੈ ਗੁਪਤਾ, ਕਰਣ ਗੁਪਤਾ, ਰਾਕੇਸ਼ ਮਿੱਤਲ, ਨਿਮਿਤ ਗਰਗ, ਦ੍ਰਿਸ਼ਟੀ ਗਰਗ, ਰਾਘਵ, ਰੂਪੇਸ਼ ਗਰਗ, ਬਲਜਿੰਦਰ ਸ਼ਰਮਾ, ਅਸ਼ੋਕ ਕੁਮਾਰ, ਐਸ. ਪੀ. ਸ਼ੁਕਲਾ ਸਮੇਤ ਕਈ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪ੍ਰਧਾਨ ਮੰਤਰੀ ਨੂੰ ਸੜਕ ਹਾਦਸੇ ਵਿਚ ਮਰੇ 8 ਸ਼ਰਧਾਲੂਆਂ ਦੇ ਪੀੜਤ ਪਰਿਵਾਰਾਂ ਨੂੰ ਮੁਆਵ... ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ‘ਸੇਵਾ ਮੁਕਤ’ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।