06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪ੍ਰਧਾਨ ਮੰਤਰੀ ਨੂੰ ਸੜਕ ਹਾਦਸੇ ਵਿਚ ਮਰੇ 8 ਸ਼ਰਧਾਲੂਆਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸੌਂਪਿਆ ਮੈਮੋਡੰਰਮ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੀ. ਜੀ. ਆਈ. ਪੱਧਰ ਦਾ ਹਸਪਤਾਲ ਮਹਾਨ ਸ਼ਖ਼ਸੀਅਤਾਂ ਦੀ ਯਾਦ ਵਿਚ ਬਣਵਾਉਣ ਦੀ ਰੱਖੀ ਮੰਗ

ਅਜੀਤ ਡੈਸਕ 20-07-2026
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੌਰਾਨ ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਡਾ. ਹਰਬੰਸ ਲਾਲ ਨੇ ਇਸੇ ਸਾਲ ਵਿਸਾਖੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਪਰਤ ਰਹੇ ਪਿੰਡ ਮੈਣ ਮਾਜਰੀ ਦੇ ਸ਼ਰਧਾਲੂਆਂ ਦੀ ਬੱਸ ਨਾਲ ਪਿੰਡ ਹਿੰਮਤਗੜ੍ਹ (ਭਟੇੜੀ) ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ 8 ਸ਼ਰਧਾਲੂਆਂ ਦੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਸਬੰਧੀ ਪ੍ਰਧਾਨ ਮੰਤਰੀ ਨੂੰ ਮੈਮੋਰੰਡਮ ਸੌਂਪਿਆ। ਇਸ ਸੰਬੰਧੀ ਡਾ. ਹਰਬੰਸ ਲਾਲ ਨੇ ਦੱਸਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸੰਸਕਾਰ ਲਈ ਮੁਗ਼ਲ ਹਕੂਮਤ ਪਾਸੋਂ ਸੋਨੇ ਦੀਆਂ ਅਸ਼ਰਫ਼ੀਆਂ ਖੜ੍ਹੀਆਂ ਕਰਕੇ ਜਗ੍ਹਾ ਖ਼ਰੀਦ ਕਰਨ ਵਾਲੇ ਦੀਵਾਨ ਟੋਡਰ ਮੱਲ ਜੀ ਅਤੇ ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੀ. ਜੀ. ਆਈ. ਚੰਡੀਗੜ੍ਹ ਪੱਧਰ ਦਾ ਵੱਡਾ ਹਸਪਤਾਲ ਅਤੇ ਕੌਮੀ ਪੱਧਰ ਦੀ ਸਰਕਾਰੀ ਯੂਨੀਵਰਸਿਟੀ ਬਣਾਏ ਜਾਣ ਦੀ ਮੰਗ ਵੀ ਰੱਖੀ ਹੈ। ਡਾ. ਹਰਬੰਸ ਲਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਮ੍ਰਿਤਕਾਂ ਦੇ ਅੱਠੇ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਵਿਸ਼ੇਸ਼ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਦੀਵਾਨ ਟੋਡਰ ਮੱਲ ਜੀ ਅਤੇ ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਪੀ.ਜੀ.ਆਈ ਪੱਧਰ ਦਾ ਵੱਡਾ ਹਸਪਤਾਲ ਅਤੇ ਕੌਮੀ ਪੱਧਰ ਦੀ ਵੱਡੀ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਾਪਿਤ ਕਰਨ ਦਾ ਭਰੋਸਾ ਦਿਵਾਇਆ ਅਤੇ ਮੋਦੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਮਹਾਨ ਸ਼ਖ਼ਸੀਅਤਾਂ ਦੀ ਯਾਦ ਵਿਚ ਵੱਡੀਆਂ ਯਾਦਗਾਰਾਂ ਬਣਾਉਣ ਲਈ ਪਹਿਲਾਂ ਹੀ ਕੇਂਦਰ ਸਰਕਾਰ ਵਿਚਾਰ ਕਰ ਰਹੀ ਹੈ। ਇਸ ਮੌਕੇ ’ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੇ ਨਾਲ ਹਰਜਿੰਦਰ ਸਿੰਘ ਠੇਕੇਦਾਰ ਸਾਬਕਾ ਵਿਧਾਇਕ ਅਤੇ ਮਨਜੀਤ ਸਿੰਘ ਮੰਨਾ ਸਾਬਕਾ ਵਿਧਾਇਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਦੀ ਮੁੱਖ ਭੂਮਿਕਾ ਹੋਵੇਗੀ-ਹਰਭਜਨ ਕੌਰ ਅਗਲੀ ਖ਼ਬਰ ਗੁਰੂ ਕ੍ਰਿਪਾ ਸੇਵਾ ਸੰਸਥਾਨ ਸਰਹਿੰਦ ਨੇ ਲਗਾਇਆ ਖ਼ੂਨਦਾਨ ਕੈਂਪ 53 ਵਿਅਕਤੀਆਂ ਨੇ ਸਵੈ ਇੱਛਾ ਨਾਲ ਕੀਤਾ ਖ਼ੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।