06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਗਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਅਤੀ ਨਿੰਦਣਯੋਗ-ਹਰਵੇਲ ਸਿੰਘ ਮਾਧੋਪੁਰ

ਅਜੀਤ ਡੈਸਕ 20-07-2026
ਖਮਾਣੋਂ, 19 ਜੁਲਾਈ (ਜੋਗਿੰਦਰ ਪਾਲ)-ਘੱਟ ਗਿਣਤੀ ਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਅਤੇ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪੁਲਿਸ ਜ਼ਿਲ੍ਹਾ ਖੰਨਾ ਵਿਖੇ ਆਪਣੀਆਂ ਅੱਠ ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਦੀ ਮੰਗ ਕਰ ਰਹੇ ਮਗਨਰੇਗਾ ਕਰਮਚਾਰੀਆਂ ’ਤੇ ਪੰਜਾਬ ਪੁਲਿਸ ਵਲੋਂ ਕੀਤੇ ਲਾਠੀਚਾਰਜ ਤੇ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮਾਧੋਪੁਰ ਨੇ ਕਿਹਾ ਕਿ ਆਪਣੇ ਆਪ ਨੂੰ ਬੇਰੁਜ਼ਗਾਰਾਂ ਦੀ ਹਮਦਰਦ ਦੱਸਣ ਵਾਲੀ ਅਤੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਦੇਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦਾ ਅਸਲ ਚਿਹਰਾ ਉਸ ਸਮੇਂ ਸਾਹਮਣੇ ਆ ਗਿਆ, ਜਦੋਂ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮਗਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਕਰਮਚਾਰੀਆਂ ਨੂੰ ਅੱਠ ਮਹੀਨਿਆਂ ਦੀ ਬਕਾਇਆ ਤਨਖ਼ਾਹ ਦੇਣ ਦੀ ਬਜਾਏ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਆਊਟ ਸੋਰਸ ਏਜੰਸੀ ਰਾਹੀਂ ਨਵੀਂ ਭਰਤੀ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰਾਂ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਮਗਨਰੇਗਾ ਮੇਟਾਂ ਤੋਂ ਕੰਮ ਦੇ ‘ਮਸਟਰ ਰੋਲ’ ਮੰਗੇ ਜਾ ਰਹੇ ਹਨ, ਜਿਸ ਨਾਲ ਕਰਮਚਾਰੀਆਂ ਨੂੰ ਹੋਰ ਪ੍ਰੇਸ਼ਾਨ ਅਤੇ ਜ਼ਲੀਲ ਕੀਤਾ ਜਾ ਰਿਹਾ ਹੈ। ਮਾਧੋਪੁਰ ਨੇ ਮਗਨਰੇਗਾ ਕਰਮਚਾਰੀਆਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਅੱਠ ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਉਨ੍ਹਾਂ ਦੇ ਟਰਮੀਨੇਸ਼ਨ ਪੱਤਰ ਵਾਪਸ ਲਏ ਜਾਣ ਅਤੇ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ।
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਜਟਾਣਾ ਉੱਚਾ ਨੂੰ ਏਅਰ ਕੰਡੀਸ਼ਨ ਕੀਤਾ ਭੇਟ ਅਗਲੀ ਖ਼ਬਰ ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਵਿਅਕਤੀ ਵਲੋਂ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।