12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਿਰਾਜ ਮਾਜਰਾ, ਡਡਹੇੜੀ ਤੇ ਕੋਟਲਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ

ਅਜੀਤ ਡੈਸਕ 24-07-2026
ਮੰਡੀ ਗੋਬਿੰਦਗੜ੍ਹ, 23 ਜੁਲਾਈ (ਰਾਜੇਸ਼ ਸ਼ਰਮਾ)-‘ਆਮ ਆਦਮੀ ਪਾਰਟੀ’ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ ’ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਪਿੰਡ ਸਿਰਾਜ ਮਾਜਰਾ, ਡਡਹੇੜੀ ਤੇ ਕੋਟਲਾ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਲੋਕਾਂ ਵਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਤੇ ਸੁਝਾਅ ਬਿਨਾਂ ਕਿਸੇ ਝਿਜਕ ਦੇ ਸਰਕਾਰ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।
ਇਸ ਮੌਕੇ ‘ਆਪ’ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ ਵਿਕੀ ਚਾਹਲ, ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ ਨੇ ਵੀ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਤੇ ‘ਆਪ’ ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ, ਅਮਰਿੰਦਰ ਰੰਧਾਵਾ, ਗੋਲੂ ਸਿਰਾਜ ਮਾਜਰਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਨਿਊਆ, ਹਲਕਾ ਪ੍ਰਧਾਨ ਅਮਲੋਹ ਪ੍ਰਦੀਪ ਕੰਜਾਰੀ, ਗੁਰਕੀਰਤ ਸਿੰਘ ਸਾਬ ਚਾਹਲ, ਦੀਪਕ ਸੇਓੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਐੱਚ. ਡੀ. ਐੱਫ਼. ਸੀ. ਪਰਿਵਰਤਨ ਹੁਨਰ ਵਿਕਾਸ ਤਹਿਤ ਵਿਸ਼ਵ ’ਵਰਸਿਟੀ ਤੇ ਓਰੀਅਨ ਐਜੂਕੇਸ਼ਨਲ ਸੁਸਾਇਟੀ ਵਿਚਕਾਰ ਸਮਝੌਤਾ ਅਗਲੀ ਖ਼ਬਰ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰੇ-ਵੈਦ ਸੈਣੀ, ਡਾ. ਰੋਹਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।