12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਰਾਜੂ ਖੰਨਾ ਨੇ ਸਫ਼ਾਈ ਸੇਵਕਾਂ ਦੇ ਧਰਨੇ ’ਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 24-07-2026
ਅਮਲੋਹ, 23 ਜੁਲਾਈ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਸਮੇਤ ਅਮਲੋਹ ਨਗਰ ਕੌਂਸਲ ਵਿਖੇ ਸਫ਼ਾਈ ਸੇਵਕਾਂ ਦੇ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ’ਤੇ ਕਿਸੇ ਵੀ ਤਰ੍ਹਾਂ ਦਾ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਬਰਨਾਲਾ ਵਿਚ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਦੋਸ਼ੀ ਅਧਿਕਾਰੀਆਂ ਨੂੰ ਮੁਅੱਤਲ ਕਰਕੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਨੌਕਰੀਆਂ ਪੱਕੀਆਂ ਕਰਨ, ਤਨਖ਼ਾਹ ਵਿਚ ਵਾਧੇ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਅਮਲੋਹ ਵਿਚ ਸਫ਼ਾਈ ਸੇਵਕ ਪਿਛਲੇ ਇਕ ਮਹੀਨੇ ਤੋਂ ਸ਼ਾਂਤਮਈ ਧਰਨਾ ਦੇ ਰਹੇ ਹਨ, ਪਰ ਪ੍ਰਸ਼ਾਸਨ ਨੇ ਅਜੇ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ। ਇਸ ਮੌਕੇ ਰਾਜੂ ਖੰਨਾ ਨੇ ਧਰਨਾ ਕਮੇਟੀ ਨੂੰ ਨਕਦ ਸਹਾਇਤਾ ਵੀ ਭੇਟ ਕੀਤੀ। ਧਰਨੇ ਨੂੰ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ ਤੇ ਇਸ ਮੌਕੇ ਰਾਜੂ ਖੰਨਾ ਦੇ ਨਾਲ ਸ਼ਹਿਰ ਦੇ ਕਈ ਮੁਹਤਵਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਨੇ ਵਿਅਕਤੀ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਕੀਤਾ ਦਰਜ ਅਗਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਕਰਮੀਆਂ ਦੇ ਧਰਨੇ ਵਿਚ ਹਲਕਾ ਇੰਚਾਰਜ ਭੁੱਟਾ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।