12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੁਲਿਸ ਨੇ ਵਿਅਕਤੀ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਕੀਤਾ ਦਰਜ

ਅਜੀਤ ਡੈਸਕ 24-07-2026
ਬਸੀ ਪਠਾਣਾਂ, 23 ਜੁਲਾਈ (ਰਜਿੰਦਰ ਸ਼ਰਮਾ)-ਬਸੀ ਪਠਾਣਾਂ ਪੁਲਿਸ ਨੇ ਨਾਬਾਲਗ ਨਾਲ ਜੁੜੇ ਇਕ ਮਾਮਲੇ ’ਚ ਕਾਰਵਾਈ ਕਰਦਿਆਂ ਇਕ ਵਿਅਕਤੀ ਖ਼ਿਲਾਫ਼ ਪੋਕਸੋ ਐਕਟ ਤੇ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮਹਿਲਾਂ ਨੇ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ 13 ਸਾਲਾਂ ਲੜਕੇ ਨਾਲ ਇਕ ਵਿਅਕਤੀ ਨੇ ਗ਼ਲਤ ਕੰਮ ਕੀਤਾ ਹੈ। ਪੁਲਿਸ ਵਲੋਂ ਮਹਿਲਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਰਵਿੰਦਰ ਸਿੰਘ ਖ਼ਿਲਾਫ਼ ਪੋਕਸੋ ਐਕਟ ਅਧੀਨ ਮਾਮਲਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬੱਚਿਆਂ ਨਾਲ ਸੰਬੰਧਿਤ ਅਜਿਹੇ ਮਾਮਲਿਆਂ ’ਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਨਿਹੱਥੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਅਧਿਆਪਕ ਦਲ ਅਗਲੀ ਖ਼ਬਰ ਰਾਜੂ ਖੰਨਾ ਨੇ ਸਫ਼ਾਈ ਸੇਵਕਾਂ ਦੇ ਧਰਨੇ ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।