11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਧਾਇਕ ਗੈਰੀ ਬੜਿੰਗ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅਮਲੋਹ ਦੇ ਵਾਰਡ ਨੰਬਰ 10 ਤੋਂ ਸ਼ਰਧਾਲੂਆਂ ਦੀ ਇਕ ਹੋਰ ਬੱਸ ਰਵਾਨਾ

ਅਜੀਤ ਡੈਸਕ 24-07-2026
ਅਮਲੋਹ, 23 ਜੁਲਾਈ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅਮਲੋਹ ਸ਼ਹਿਰ ਦੇ ਵਾਰਡ ਨੰਬਰ 10 ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਸ਼ਰਧਾਲੂਆਂ ਦੀ ਇਕ ਹੋਰ ਬੱਸ ਨੂੰ ਰਵਾਨਾ ਕੀਤਾ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਸੂਬੇ ਦਾ ਕੋਈ ਵੀ ਬਜ਼ੁਰਗ ਆਰਥਿਕ ਤੰਗੀ ਕਾਰਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਯਾਤਰੀਆਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦਾ ਸਮੂਹ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਰਕਾਰ ਦੀ ਲੋਕ-ਭਲਾਈ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਉਪਰਾਲੇ ਨਾਲ ਹਜ਼ਾਰਾਂ ਸ਼ਰਧਾਲੂ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੈਰੀ ਬੜਿੰਗ ਦਾ ਧੰਨਵਾਦ ਕਰਦਿਆਂ ਇਸ ਯੋਜਨਾ ਦੀ ਭਰਪੂਰ ਸ਼ਲਾਘਾ ਕੀਤੀ। ਕੌਂਸਲਰ ਵਿੱਕੀ ਮਿੱਤਲ ਨੇ ਵੀ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਬਜ਼ੁਰਗਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਮੌਕੇ ਕੌਂਸਲਰ ਵਿੱਕੀ ਮਿੱਤਲ, ਚੇਅਰਮੈਨ ਰਣਜੀਤ ਸਿੰਘ ਪਨਾਗ, ਸੀਨੀਅਰ ਆਗੂ ਸਵਰਨਜੀਤ ਸਿੰਘ ਮਾਹੀ, ਰਣਜੀਤ ਸਿੰਘ ਬੱਬੂ, ਬਿੱਟੂ ਸਿੰਘ, ਕੌਂਸਲਰ ਜਗਤਾਰ ਸਿੰਘ, ਮੌਨੀ ਪੰਡਿਤ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਸੁਪਰੀਮ ਵਲੋਂ ਸ਼ਾਂਤੀ ਪੋਸਟਰ ਮੁਕਾਬਲਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ‘ਮਾਤ੍ਰਤਵ ਅਭਿਆਨ’ ਤਹਿਤ ਗਰਭਵਤੀਆਂ ਲਈ ਲਗਾਇਆ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।