11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੇ 31 ਲੱਖ ਦਾ ਅੰਕੜਾ ਕੀਤਾ ਪਾਰ-ਵਿਧਾਇਕ ਰਾਏ

ਅਜੀਤ ਡੈਸਕ 24-07-2026
ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਤਹਿਤ ਹੁਣ ਤੱਕ 31 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਾ ਲਾਭ ਦਿੱਤਾ ਜਾ ਚੁੱਕਾ ਹੈ। ਵਿਧਾਇਕ ਰਾਏ ਨੇ ਦੱਸਿਆ ਕਿ ਹਰੇਕ ਯੋਗ ਪਰਿਵਾਰ ਨੂੰ ਇਕ ਰਾਸ਼ਨ ਕਿੱਟ ਦਿੱਤੀ ਜਾਂਦੀ ਹੈ, ਜਿਸ ਵਿਚ ਘਰੇਲੂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ 2 ਕਿੱਲੋ ਦਾਲ, 2 ਕਿੱਲੋ ਖੰਡ, 1 ਕਿੱਲੋ ਲੂਣ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ-2013 ਤਹਿਤ ਦਿੱਤੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲਾਭਪਾਤਰੀਆਂ ਨੂੰ ਸੰਤੁਲਿਤ ਤੇ ਪੌਸ਼ਟਿਕ ਖ਼ੁਰਾਕ ਮਿਲ ਸਕੇ। ਵਿਧਾਇਕ ਰਾਏ ਨੇ ਦੱਸਿਆ ਕਿ ਰਾਸ਼ਨ ਕਿੱਟਾਂ ਨੂੰ ਇਕੱਤਰ ਮਾਰਕਫੈੱਡ ਵਲੋਂ ਕੀਤਾ ਜਾਂਦਾ ਹੈ, ਜਦਕਿ ਸੂਬੇ ਭਰ ਵਿਚ ਵੰਡ ਪ੍ਰਣਾਲੀ ਦੀ ਨਿਗਰਾਨੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਕੀਤੀ ਜਾ ਰਹੀ ਹੈ, ਤਾਂ ਜੋ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਹੇ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਚ ਕਰੀਬ 81 ਹਜ਼ਾਰ 808 ਕਿੱਟਾਂ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲੇ ਤੇਲ ਤੇ ਹੋਰ ਜ਼ਰੂਰੀ ਖੁਰਾਕੀ ਵਸਤਾਂ ਮੁਹੱਈਆ ਕਰਵਾ ਕੇ ਲਾਭਪਾਤਰੀ ਪਰਿਵਾਰਾਂ ਨੂੰ ਸੰਤੁਲਿਤ ਪੌਸ਼ਟਿਕ ਭੋਜਨ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਮਾਰਕਫੈੱਡ ਅਤੇ ਹੋਰ ਸੰਬੰਧਿਤ ਏਜੰਸੀਆਂ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਕੰਮ ਕਰ ਰਹੀਆਂ ਹਨ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ... ਅਗਲੀ ਖ਼ਬਰ ਲੋਕ ਮਿਲਣੀ ਦੌਰਾਨ ਚੇਅਰਮੈਨ ਢਿੱਲੋਂ ਨੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।