11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ਤੇ ਹੋਏ ਅੱਤਿਆਚਾਰ ਖ਼ਿਲਾਫ਼ ਕਾਂਗਰਸ ਪਾਰਟੀ ਨੇ ਦਿੱਤਾ ਰੋਸ ਧਰਨਾ

ਅਜੀਤ ਡੈਸਕ 24-07-2026
ਰਾਜਪੁਰਾ, 23 ਜੁਲਾਈ (ਜੀ. ਪੀ. ਸਿੰਘ)-ਸਥਾਨਕ ਟਾਹਲੀ ਵਾਲਾ ਚੌਂਕ ਵਿਚਕਾਰ ਕਾਂਗਰਸ ਪਾਰਟੀ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ ਦੀ ਅਗਵਾਈ ਹੇਠ ਜੰਤਰ ਮੰਤਰ ਵਿਖੇ ਵਿਦਿਆਰਥੀਆਾਂ ’ਤੇ ਹੋਏ ਅੱਤਿਆਚਾਰ ਖ਼ਿਲਾਫ਼ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ, ਜਿਸ ’ਚ ਵਿਸ਼ੇਸ਼ ਤੌਰ ’ਤੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜਕਾਲ ਦੇ ਦੌਰਾਨ ਬੀਤੇ ਦਿਨੀਂ ਨੀਟ ਦਾ ਪੇਪਰ ਲੀਕ ਕਰਕੇ ਜਿਥੇ ਵਿਦਿਆਰਥੀਆਂ ਦੀ ਜ਼ਿੰਦਗੀ ਦੇ ਨਾਲ ਖਿਲਵਾੜ ਕੀਤਾ ਗਿਆ ਹੈ ਉੱਥੇ ਦੂਜੇ ਪਾਸੇ ਪੇਪਰ ਲੀਕ ਮਾਮਲੇ ਦੇ ਵਿਰੋਧ ਵਿਚ ਜਦੋਂ ਇਨਸਾਫ਼ ਦੀ ਮੰਗ ਕਰਦਿਆਂ ਹੋਇਆਂ ਜੰਤਰ ਮੰਤਰ ਵਿਖੇ ਵਿਦਿਆਰਥੀ ਧਰਨੇ ’ਤੇ ਬੈਠੇ ਸਨ ਤਾਂ ਉਨ੍ਹਾਂ ’ਤੇ ਪੁਲਿਸ ਪ੍ਰਸ਼ਾਸਨ ਅਤੇ ਕੇਂਦਰੀ ਬਲ ਦੀਆਂ ਟੀਮਾਂ ਦੇ ਵਲੋਂ ਅੰਨ੍ਹੇਵਾਹ ਲਾਠੀਚਾਰਜ ਕੀਤਾ, ਜਿਸ ਦੀ ਉਹ ਨਿੰਦਿਆਂ ਕਰਦੇ ਹਨ। ਕੰਬੋਜ ਨੇ ਨੀਟ ਪੇਪਰ ਲੀਕ ਮਾਮਲੇ ਦੇ ਵਿਚ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਯੂਥ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ, ਕੌਂਸਲਰ ਅਮਨਦੀਪ ਸਿੰਘ ਨਾਗੀ, ਯੂਥ ਕਾਂਗਰਸ ਪ੍ਰਧਾਨ ਨਵਦੀਪ ਨਵੀ, ਗੁਰਪ੍ਰੀਤ ਸਿੰਘ ਜੰਡੋਲੀ, ਬੂਟਾ ਸਿੰਘ ਪਿਲਖਨੀ, ਜੱਸੀ ਕੋਟਲਾ, ਕੌਂਸਲਰ ਮਨਦੀਪ ਸਿੰਘ ਡਿੰਪੀ ਰਾਣਾ, ਕੌਂਸਲਰ ਮੁਨੀਸ਼ ਮੁਝਾਲ, ਮਲਕੀਤ ਸਿੰਘ ਉਪਲਹੇੜੀ, ਵਕੀਲ ਹਰਜੋਤ ਸਿੰਘ ਬਸੰਤਪੁਰਾ, ਸਾਬਕਾ ਕੌਂਸਲਰ ਜਗਨੰਦਨ ਗੁਪਤਾ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਜੱਗਾ ਕੋਟਲਾ, ਪ੍ਰਮੋਦ ਬੱਬਰ, ਸੁਖਵਿੰਦਰ ਸਿੰਘ ਸੁੱਖਾ, ਪਵਨ ਪਿੰਕਾ, ਰਾਜੂ ਬਾਈਪਾਸ, ਨਰਿੰਦਰ ਸੋਨੀ, ਗੁਰਿੰਦਰ ਗੁਰੀ ਚਹਿਲ, ਸਨੀ ਕੁਮਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਥਕ ਜਥੇਬੰਦੀਆਂ ਮਤਭੇਦ ਭੁਲਾਕੇ ਪੰਥ ਦੇ ਵਡੇਰੇ ਹਿੱਤਾਂ ਲਈ ਕੇਸਰੀ ਨਿਸ਼ਾਨ ਹੇਠ ਏਕਤਾ ਦਾ ਸੁਨੇਹਾ ਦੇਣ-ਪ੍ਰੋ. ਬਡੂੰਗਰ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਆਵਾਜ਼ ਨੂੰ ਲਾਠੀਆਂ ਨਾਲ ਨਹੀਂ ਦਬਾਇਆ ਜਾ ਸਕਦਾ-ਰਣਦੀਪ ਸਿੰਘ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।